ਮੋਗਾ (ਕਸ਼ਿਸ਼ ਸਿੰਗਲਾ) : ਦੇਰ ਰਾਤ ਮੋਗਾ ਦੇ ਅੰਗਦਪੁਰਾ ਮਹੱਲਾ ਵਿਚ ਕਾਲੀ ਸਕਾਰਪੀਓ 'ਚ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਚਾਰ ਨੌਜਵਾਨਾਂ 'ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿਚ ਦੋ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਜ਼ਖਮੀ ਹਨ। ਇਸ ਵਾਰਦਾਤ ਮਗਰੋਂ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਮੌਕੇ ਵਾਰਦਾਤ ਵਾਲੀ ਜਗ੍ਹਾ ਦੀ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਮੰਗਲਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ ਰਹਿਣਗੇ ਬੰਦ
ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੇਰ ਰਾਤ ਆਪਸੀ ਰੰਜਿਸ਼ ਕਾਰਨ ਨੌਜਵਾਨਾਂ ਨੇ ਚਾਰ ਨੌਜਵਾਨਾਂ ਉੱਪਰ ਫਾਇਰਿੰਗ ਕੀਤੀ ਗਈ ਜਿਸ ਵਿਚ ਦੋ ਦੀ ਮੌਤ ਹੋ ਗਈ। ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਉੱਥੇ ਹੀ ਉਨ੍ਹਾਂ ਕਿਹਾ ਕਿ ਪੁਰਾਣੀ ਰੰਜਿਸ਼ ਕਾਰਨ ਇਹ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਘਟਨਾ ਵਿਚ ਛੇ ਚੱਲੇ ਹੋਏ ਖੋਲ੍ਹ ਮਿਲੇ ਹਨ ਅਤੇ ਪੁਲਸ ਵੱਲੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦਰਬਾਰ ਸਾਹਿਬ ਤੋਂ ਸਜਿਆ ਨਗਰ ਕੀਰਤਨ, ਕਰੋ ਦਰਸ਼ਨ
NEXT STORY