ਭਵਾਨੀਗੜ੍ਹ (ਵਿਕਾਸ, ਸੰਜੀਵ, ਜ.ਬ.): ਪਿੰਡ ਭੱਟੀਵਾਲ ਕਲਾਂ ਵਿਖੇ ਬੀਤੀ ਰਾਤ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਪਿੰਡ ਦੇ ਹੀ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ ਉੱਥੇ ਹੀ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ 'ਚ ਜੁੱਟੀ ਹੋਈ ਹੈ।
ਇਹ ਵੀ ਪੜ੍ਹੋ: ਲਾਕਡਾਊਨ ਦੌਰਾਨ ਨਾਭਾ 'ਚ ਵੱਡੀ ਵਾਰਦਾਤ, ਇਕੋ ਦਿਨ ਹੋਏ 2 ਕਤਲ
ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਉਰਫ ਬਿੱਟੂ ਤੇ ਧਰਮਿੰਦਰ ਸਿੰਘ ਦੋਵੇਂ ਵਾਸੀ ਭੱਟੀਵਾਲ ਕਲਾਂ ਬੀਤੀ ਰਾਤ ਜਦੋਂ ਆਪਣੀ ਕਾਰ ਰਾਹੀਂ ਆ ਰਹੇ ਸਨ ਤਾਂ ਰਸਤੇ 'ਚ ਮੋਟਰਸਾਈਕਲਾਂ 'ਤੇ ਸਵਾਰ ਚਾਰ ਵਿਅਕਤੀਆਂ ਨੇ ਇਨ੍ਹਾਂ ਨੂੰ ਦਾਣਾ ਮੰਡੀ ਨੇੜੇ ਪਹੀ 'ਚ ਘੇਰ ਲਿਆ ਅਤੇ ਵਰਿੰਦਰ ਸਿੰਘ 'ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲੇ 'ਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਇਲਾਜ ਲਈ ਭਵਾਨੀਗੜ੍ਹ ਹਸਪਤਾਲ 'ਚ ਲਿਆਂਦਾ ਗਿਆ ਜਿਸ ਉਪਰੰਤ ਉਸਨੂੰ ਰੈਫਰ ਕਰ ਦਿੱਤਾ ਗਿਆ ਜਿਸਦੀ ਸੰਗਰੂਰ ਦੇ ਇਕ ਨਿੱਜੀ ਹਸਪਤਾਲ ਵਿਖੇ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਰਿੰਦਰ ਸਿੰਘ ਦਾ 6-7 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ: ਕੋਰੋਨਾ ਸੰਕਟ ਦੌਰਾਨ ਮਾਨਵਤਾ ਦੀ ਸੇਵਾ 'ਚ ਮਿਸਾਲ ਬਣਿਆ ਡੇਰਾ ਬਿਆਸ
ਥਾਣਾ ਮੁਖੀ ਰਮਨਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਕਤਲ ਦੀ ਵਜ੍ਹਾ ਪੁਰਾਣੀ ਰੰਜਿਸ਼ ਸੀ, ਕਤਲ ਵਾਲੇ ਦਿਨ ਵੀ ਵਰਿੰਦਰ ਸਿੰਘ ਦਾ ਉਕਤ ਦੋਸ਼ੀਆਂ ਨਾਲ ਝਗੜਾ ਹੋਇਆ ਸੀ। ਮਾਮਲੇ ਸਬੰਧੀ ਪੁਲਸ ਨੇ ਮਨਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ, ਬਹਾਦਰ ਸਿੰਘ ਪੁੱਤਰ ਅਮਰੀਕ ਸਿੰਘ, ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਪ੍ਰੀਤਮ ਸਿੰਘ, ਹਰਪ੍ਰੀਤ ਸਿੰਘ ਉਰਫ ਬਿੱਲਾ ਪੁੱਤਰ ਗੁਰਮੇਲ ਸਿੰਘ, ਲਖਵੀਰ ਸਿੰਘ ਉਰਫ ਲੱਖੀ ਪੁੱਤਰ ਗੁਰਮੇਲ ਸਿੰਘ ਤੇ ਨਵਪ੍ਰੀਤ ਕੌਰ ਪੁਤਰੀ ਹਰਦੇਵ ਸਿੰਘ ਸਾਰੇ ਵਾਸੀ ਭੱਟੀਵਾਲ ਕਲਾਂ ਖਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
'ਮੋਦੀ ਦਰਬਾਰ' ਪੁੱਜਾ ਸ੍ਰੀ ਹਜੂਰ ਸਾਹਿਬ ਦੀ ਸੰਗਤ ਦਾ ਮਾਮਲਾ, ਕਾਰਵਾਈ ਦੀ ਮੰਗ
NEXT STORY