ਪਠਾਨਕੋਟ (ਧਰਮਿੰਦਰ ਠਾਕੁਰ) : ਸੁਜਾਨਪੁਰ ਦੇ ਪਿੰਡ ਢੂੰਗ ’ਚ ਇਕ ਨੌਜਵਾਨ ਨੂੰ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਘਰੋਂ ਦੁਕਾਨ ਖੋਲ੍ਹਣ ਲਈ ਗਿਆ ਸੀ, ਜਿਸ ਨੂੰ ਪਿੰਡ ਦੇ ਹੀ ਦੋ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਇਸ ਗੱਲ ਦਾ ਪਤਾ ਜਦੋਂ ਪਰਿਵਾਰ ਅਤੇ ਸਥਾਨਕ ਲੋਕਾਂ ਨੂੰ ਲੱਗਾ ਤਾਂ ਉਨ੍ਹਾਂ ਨੇ ਪਹਿਲਾਂ ਪੁਲਸ ਨੂੰ ਸੂਚਿਤ ਕੀਤਾ, ਜਦੋਂ ਪੁਲਸ ਕਾਫੀ ਦੇਰ ਤੱਕ ਮੌਕੇ ’ਤੇ ਨਹੀਂ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਨੇ ਲੋਕਾਂ ਨਾਲ ਮਿਲ ਕੇ ਧਰਨਾ ਲਗਾ ਦਿੱਤਾ।
ਇਹ ਵੀ ਪੜ੍ਹੋ : 16 ਸਾਲ ਇਨਸਾਫ਼ ਦੀ ਰਾਹ ਤੱਕਦੀ ਰਹੀ ਕੁਲਵੰਤ ਕੌਰ, ਮੌਤ ਦੇ ਕੁੱਝ ਘੰਟਿਆਂ ਬਾਅਦ ਡੀ. ਐੱਸ. ਪੀ. ’ਤੇ ਵੱਡੀ ਕਾਰਵਾਈ
ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤਕ ਪੁਲਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਲੈਂਦੀ ਉਦੋਂ ਤਕ ਧਰਨਾ ਜਾਰੀ ਰਹੇਗਾ। ਉਧਰ ਇਸ ਸੰਬੰਧੀ ਜਦੋਂ ਡੀ. ਐੱਸ. ਪੀ. ਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਰਦਾਤ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਮਾਨਸਾ ’ਚ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਦੇ ਮਾਮਲੇ ’ਚ ਭਗਵੰਤ ਮਾਨ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ 'ਚ ਜ਼ੋਰ ਫੜ੍ਹਨ ਲੱਗੀ 'ਠੰਡ', ਜਾਣੋ ਅਗਲੇ 72 ਘੰਟਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ
NEXT STORY