ਲੁਧਿਆਣਾ (ਰਾਜ) : ਪਿੰਡ ਖਾਨਪੁਰ ਇਲਾਕੇ ਵਿਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੋ ਦਿਨ ਪਹਿਲਾਂ ਦੁਪਹਿਰ ਨੂੰ ਸ਼ੱਕੀ ਹਲਾਤ ਵਿਚ ਘਰੋਂ ਨਿਕਲਿਆ ਸੀ ਜਿਸ ਤੋਂ ਬਾਅਦ ਉਹ ਵਾਪਸ ਨਹੀਂ ਮੁੜਿਆ। ਅਗਲੇ ਦਿਨ ਖਾਨਪੁਰ ਨਹਿਰ ਪਟੜੀ ਦੇ ਨਾਲ ਲਗਦੇ ਇਕ ਸੁੰਨਸਾਨ ਖਾਲੀ ਖੇਤ ਤੋਂ ਉਸ ਦੀ ਖੂਨ ਨਾਲ ਲਥਪਥ ਲਾਸ਼ ਬਰਾਮਦ ਹੋਈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਫਿਰ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਤਾਬੜਤੋੜ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੇ ਭਰਾ ਕਾਕਾ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਡੇਹਲੋਂ ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ ਕਤਲ ਦਾ ਕੇਸ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ
ਪੁਲਸ ਨੂੰ ਦਿੱਤੇ ਅਧਿਕਾਰਤ ਬਿਆਨਾਂ ਵਿਚ ਕਾਕਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਰੁਲਦੂ ਸਿੰਘ, 10 ਸਤੰਬਰ ਨੂੰ ਦੁਪਹਿਰ ਕਰੀਬ 12 ਤੋਂ 1 ਵਜੇ ਦੇ ਦਰਮਿਆਨ ਕਿਸੇ ਕੰਮ ਦੇ ਸਿਲਸਿਲੇ ਵਿਚ ਘਰੋਂ ਨਿਕਲਿਆ ਸੀ। ਦੇਰ ਸ਼ਾਮ ਤੱਕ ਜਦੋਂ ਘਰ ਵਾਪਸ ਨਾ ਮੁੜਿਆ ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ ਅਤੇ ਜਾਣ ਪਛਾਣ ਵਾਲਿਆਂ ਤੋਂ ਪੁੱਛਗਿਛ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਅਗਲੇ ਦਿਨ 11 ਸਤੰਬਰ ਨੂੰ ਪਰਿਵਾਰ ਵਾਲਿਆਂ ਨੂੰ ਸੂਚਨਾ ਮਿਲੀ ਕਿ ਖਾਨਪੁਰ ਨਹਿਰ ਦੀ ਪਟੜੀ ਦੇ ਨਾਲ ਲਗਦੇ ਇਕ ਖਾਲੀ ਖੇਤ ਵਿਚ ਕਿਸੇ ਵਿਅਕਤੀ ਦੀ ਲਾਸ਼ ਪਈ ਹੋਈ ਹੈ ਜਦੋਂ ਪਰਿਵਾਰ ਮੌਕੇ ’ਤੇ ਪੁੱਜਾ ਤਾਂ ਉਹ ਲਾਸ਼ ਰੁਲਦੂ ਸਿੰਘ ਦੀ ਹੀ ਨਿਕਲੀ। ਘਟਨਾ ਸਥਾਨ ’ਤੇ ਰੁਲਦੂ ਸਿੰਘ ਦੀ ਲਾਸ਼ ਖੂਨ ਨਾਲ ਲਥਪਥ ਹਾਲਤ ਵਿਚ ਪਈ ਸੀ। ਲਾਸ਼ ਦੀ ਹਾਲਤ ਦੇਖ ਕੇ ਸਾਫ ਲਗ ਰਿਹਾ ਸੀ ਕਿ ਕਾਤਲਾਂ ਨੇ ਯੋਜਨਾਬੱਧ ਤਰੀਕੇ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆ ਦੇ ਗਿਰੋਹ ਨੇ ਪਹਿਲਾਂ ਰੁਲਦੂ ਸਿੰਘ ਨੂੰ ਘੇਰ ਕੇ ਉਸ ਦੇ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਫਿਰ ਉਸ ’ਤੇ ਜਾਨਲੇਵਾ ਹਮਲਾ ਕਰਦੇ ਹੋਏ ਉਸ ਦੇ ਸਿਰ ’ਤੇ ਕਿਸੇ ਭਾਰੀ ਅਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ। ਸਿਰ ਦੀਆਂ ਹੱਡੀਆਂ ਟੁੱਟਣ ਅਤੇ ਗੰਭੀਰ ਸੱਟ ਲੱਗਣ ਕਾਰਨ ਰੁਲਦੂ ਸਿੰਘ ਨੇ ਮੌਕੇ ‘ਤੇ ਹੀ ਤੜਫ ਤੜਫ ਕੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ ਹਾਲਾਤ
ਸੂਚਨਾ ਮਿਲਦੇ ਹੀ ਪੁਲਸ ਦੇ ਉੱਚ ਅਧਿਕਾਰੀ ਫੋਰੈਂਸਿਕ ਟੀਮ ਦੇ ਨਾਲ ਮੌਕੇ ‘ਤੇ ਪੁੱਜੇ। ਪੁਲਸ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਮੁਆਇਨਾ ਕਰਕੇ ਸਬੂਤ ਜੁਟਾਏ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਕਾਤਲਾਂ ਖਿਲਾਫ ਕਤਲ ਦੀ ਧਾਰਾ ਦੇ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਸ ਹੁਣ ਮ੍ਰਿਤਕ ਦੇ ਮੋਬਾਇਲ ਕਾਲ ਡਿਟੇਲ ਰਿਕਾਰਡ, ਆਖਰੀ ਲੋਕੇਸ਼ਨ ਅਤੇ ਨਹਿਰ ਪਟੜੀ ਵੱਲੋਂ ਜਾਣ ਵਾਲੇ ਰਸਤਿਆਂ ’ਤੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ। ਇਸ ਦੇ ਨਾਲ ਹੀ ਪੁਰਾਣੀ ਰੰਜ਼ਿਸ਼ ਅਤੇ ਲੈਣ ਦੇਣ ਦੇ ਐਂਗਲ ਤੋਂ ਵੀ ਪਰਿਵਾਰ ਵਾਲਿਆਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤਾਂਕਿ ਕਲਤਕਾਂਡ ਦੀ ਗੁੱਥੀ ਜਲਦ ਸੁਲਝਾਈ ਜਾ ਸਕੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਲੇਸ਼ੀਆ 'ਚ 125 ਸਾਲਾ ਪੁਰਾਣਾ ਗੁਰਦੁਆਰਾ ਪੁਰਾਤਨ ਦਿੱਖ 'ਚ ਬਹਾਲ, ਜਥੇਦਾਰ ਗੜਗੱਜ ਨੇ ਕੀਤਾ ਪ੍ਰਕਾਸ਼
NEXT STORY