ਪਟਿਆਲਾ (ਕੰਵਲਜੀਤ, ਬਲਜਿੰਦਰ) : ਪਟਿਆਲਾ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਦੋ ਮੋਟਰਸਾਈਕਲ ਚੋਰੀ ਕਰਨ ਵਾਲੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਉਮਰ 22 ਤੋਂ 23 ਸਾਲ ਹੈ । ਹੈਰਾਨੀਜਨਕ ਗੱਲ ਇਹ ਹੈ ਕਿ ਮੁਲਜ਼ਮਾਂ ਪਾਸੋਂ 23 ਦੇ ਕਰੀਬ ਸਪਲੈਂਡਰ ਮੋਟਰਸਾਈਕਲ ਬਰਾਮਦ ਹੋਏ ਹਨ, ਜਿਸ ਵਿਚ ਪੁਲਸ ਨੇ 22 ਸਾਲ ਦੇ ਦੋਸ਼ੀ ਯਾਦਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਪਿੰਡ ਬ੍ਰਾਹਮਣਵਾਲਾ ਥਾਣਾ ਰਤੀਆ ਜ਼ਿਲਾ ਫਤਿਹਾਬਾਦ ਹਰਿਆਣਾ ਅਤੇ 23 ਸਾਲ ਦੇ ਦੋਸ਼ੀ ਹਰਮਨ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਬਰਨਾਲਾ ਥਾਣਾ ਸਦਰ ਮਾਨਸਾ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੌਕੇ ਗੱਲਬਾਤ ਦੌਰਾਨ ਐੱਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਆਸਾਨ ਤਰੀਕੇ ਨਾਲ ਪੈਸੇ ਕਮਾਉਣ ਦੇ ਚੱਕਰ 'ਚ ਇਹ ਦੋਵੇਂ ਨੌਜਵਾਨ ਮੋਟਰਸਾਈਕਲ ਚੋਰੀ ਕਰਦੇ ਸੀ। ਜ਼ਿਆਦਾਤਰ ਇਨ੍ਹਾਂ ਨੇ ਮੋਟਰਸਾਈਕਲ ਪਟਿਆਲਾ ਦੇ ਰਜਿੰਦਰਾ ਹਸਪਤਾਲ ਮਾਤਾ ਕੌਸ਼ੱਲਿਆ ਹਸਪਤਾਲ ਅਤੇ ਭੀੜ ਭਾੜ ਵਾਲੇ ਇਲਾਕਿਆਂ ਵਿਚੋਂ ਚੋਰੀ ਕੀਤੇ ਸੀ ਅਤੇ ਫਿਰ ਅੱਗੇ ਅਸ਼ਟਾਮ ਦੇ ਉੱਪਰ ਇਹ ਵੱਖ-ਵੱਖ ਥਾਵਾਂ 'ਤੇ ਮੋਟਰਸਾਈਕਲ ਨੂੰ 20 ਤੋਂ 30 ਹਜ਼ਾਰ ਰੁਪਏ ਦੇ ਪੈਸਿਆਂ ਦੇ ਚੱਕਰ 'ਚ ਗਿਰਵੀ ਰੱਖ ਦਿੰਦੇ ਸੀ।
ਇਹ ਵੀ ਪੜ੍ਹੋ : ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਚੱਲਦਿਆਂ ਥਾਣਾ ਮੁਖੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
ਫਿਲਹਾਲ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ 23 ਦੇ ਕਰੀਬ ਸਪਲੈਂਡਰ ਮੋਟਰਸਾਈਕਲ ਬਰਾਮਦ ਕਰ ਲਏ ਗਏ ਹਨ ਅਤੇ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਜਿਸ ਵਿਚ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਦੋਵੇਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ। ਨਵੇਂ ਉੱਠੇ ਮੁਲਜ਼ਮ ਨੇ ਜਿਹੜੇ ਆਸਾਨ ਤਰੀਕੇ ਨਾਲ ਪੈਸੇ ਕਮਾਉਣ ਦੇ ਚੱਕਰ 'ਚ ਇਸ ਜੁਰਮ ਦੁਨੀਆਂ ਦੇ ਵਿਚ ਧੱਸ ਗਏ।
ਇਹ ਵੀ ਪੜ੍ਹੋ : Punjab : ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਲਾਜ਼ਮੀ ਹੋਇਆ ਇਹ ਕੰਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ: ਜ਼ਮੀਨ ਦੇ ਟੋਟੇ ਪਿੱਛੇ ਭਰਾ-ਭਰਾ ਹੀ ਬਣ ਗਏ ਵੈਰੀ, ਦੋ ਨੇ ਮਿਲ ਕੇ ਤੀਜੇ ਦਾ ਕਰ'ਤਾ ਕਤਲ
NEXT STORY