ਭੂੰਗਾ/ਗੜ੍ਹਦੀਵਾਲਾ (ਭਟੋਆ) - ਕੋਰੋਨਾ ਬੀਮਾਰੀ ਕਾਰਣ ਸਰਕਾਰ ਵੱਲੋਂ ਰਾਤ ਦਾ ਕਰਫਿਊ ਲਾਇਆ ਗਿਆ ਹੈ ਤਾਂਕਿ ਬੀਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਪੁਲਸ ਪਾਰਟੀਆਂ ਸ਼ਾਮ 7 ਵਜੇ ਤੋਂ ਆਪਣੀ ਗਸ਼ਤ ਤੇਜ਼ ਕਰ ਦਿੰਦੀਆਂ ਹਨ ਕਿ ਲੋਕ ਕਰਫਿਊ ਦੀ ਉਲੰਘਣਾ ਨਾ ਕਰ ਸਕਣ। ਪੁਲਸ ਚੌਕੀ ਭੂੰਗਾ ਦੇ ਇੰਚਾਰਜ ਏ.ਐੱਸ.ਆਈ. ਰਾਜਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਅੱਡਾ ਦੁਸੜਕਾ ਵਿਖੇ ਲਾਏ ਨਾਕੇ ਦੌਰਾਨ ਮੌਜੂਦ ਸਨ। ਰਾਤ 10 ਵਜੇ ਦੇ ਕਰੀਬ ਸ਼ਰਾਬ ਠੇਕਾ ਨਜ਼ਦੀਕ 15 ਮੁੰਡੇ ਹੁਲੜਬਾਜ਼ੀ ਕਰ ਰਹੇ ਸਨ। ਪੁਲਸ ਵਲੋਂ ਉਨ੍ਹਾਂ ਨੂੰ ਉਥੋਂ ਚਲੇ ਜਾਣ ਲਈ ਆਖਿਆ ਗਿਆ ਪਰ ਨਸ਼ੇ ਵਿਚ ਧੂਤ ਨੌਜਵਾਨਾਂ ਵੱਲੋ ਪੁਲਸ ਪਾਰਟੀ 'ਤੇ ਤੇਜ਼ ਹਥਿਆਰਾਂ ਨਾਲ ਵੱਢ ਦਿੱਤਾ ਗਿਆ। ਜਿਸ ਨਾਲ ਪੁਲਸ ਚੌਕੀ ਭੂੰਗਾ ਦੇ ਇੰਚਾਰਜ ਰਾਜਵਿੰਦਰ ਸਿੰਘ, ਹੋਮਗਾਰਡ ਜਵਾਨ ਸੁਰਿੰਦਰ ਸਿੰਘ ਅਤੇ ਗੁਰਪਾਲ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਭੂੰਗਾ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਸਤਨਾਮ ਖੱਟੜਾ ਤੋਂ ਬਾਅਦ ਹੁਣ ਇਸ ਪ੍ਰਸਿੱਧ ਕਬੱਡੀ ਖਿਡਾਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ
ਪੁਲਸ ਪਾਰਟੀ ਦਾ ਹਾਲਚਾਲ ਪੁੱਛਣ ਲਈ ਜ਼ਿਲੇ ਦੇ ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ, ਡੀ.ਐੱਸ.ਪੀ. ਟਾਂਡਾ ਦਲਜੀਤ ਸਿੰਘ ਖੱਖ, ਥਾਣਾ ਹਰਿਆਣਾ ਦੇ ਐੱਸ.ਐੱਚ.ਓ. ਹਰਗੁਰਦੇਵ ਸਿੰਘ, ਥਾਣਾ ਗੜ੍ਹਦੀਵਾਲਾ ਐੱਸ.ਐੱਚ.ਓ. ਬਲਵਿੰਦਰਪਾਲ ਅਤੇ ਹੋਰ ਉੱਚ ਅਧਿਕਾਰੀ ਸਰਕਾਰੀ ਹਸਪਤਾਲ ਪਹੁੰਚੇ। ਇਸ ਮੌਕੇ ਡੀ.ਐੱਸ.ਪੀ. ਦਲਜੀਤ ਸਿੰਘ ਨੇ ਕਿਹਾ ਕਿ 4-5 ਮੁਲਜ਼ਮ ਫੜ ਲਏ ਹਨ ਤੇ ਬਾਕੀਆਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਨੂੰ ਜਲਦ ਹੀ ਕਾਬੂ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪਰਿਵਾਰ ਕਰ ਰਿਹਾ ਸੀ ਵਿਆਹ ਦੀਆਂ ਤਿਆਰੀਆਂ, ਵਾਪਰਿਆ ਅਜਿਹਾ ਭਾਣਾ ਕੇ ਪਲਾਂ 'ਚ ਉੱਜੜ ਗਈਆਂ ਖ਼ੁਸ਼ੀਆਂ
ਨੁਕੀਲੇ ਹਥਿਆਰ ਨਾਲ ਬਜ਼ੁਰਗ ਦਾ ਕਤਲ, ਮੰਜੇ 'ਤੇ ਖੂਨ ਨਾਲ ਲੱਥਪਥ ਮਿਲੀ ਲਾਸ਼
NEXT STORY