ਅਬੋਹਰ, (ਰਹੇਜਾ, ਸੁਨੀਲ)— ਦਿਨੋ-ਦਿਨ ਵਧ ਰਹੀ ਆਵਾਰਾ ਪਸ਼ੂਆਂ ਦੀ ਸਮੱਸਿਆ ਹੁਣ ਤੱਕ ਕਈ ਲੋਕਾਂ ਨੂੰ ਅਕਾਲ ਮੌਤ ਦਾ ਗ੍ਰ੍ਰਾਸ ਬਣਾ ਚੁੱਕੀ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੱਢਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ ਹਨ। ਬੀਤੀ ਰਾਤ ਵੀ ਪਿੰਡ ਰੱਤਾ ਟਿੱਬਾ ਦੇ ਕੋਲ ਹੋਏ ਇਕ ਸੜਕ ਹਾਦਸੇ ਵਿਚ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਉਸ ਦੇ ਦੋਸਤ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਥਾਣਾ ਸਦਰ ਪੁਲਸ ਇਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਮੁਰਾਦਵਾਲਾ ਵਾਸੀ 27 ਸਾਲਾ ਯਾਦਵਿੰਦਰ ਪੁੱਤਰ ਸੁਰਿੰਦਰ ਸਰਾਂ ਮਲੋਟ ਦੇ ਇਕ ਨਿੱਜੀ ਕਾਲਜ ਵਿਚ ਪ੍ਰੋਫੈਸਰ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਬੀਤੀ ਰਾਤ ਉਹ ਆਪਣੇ ਸਾਥੀ ਹਿੰਮਤ ਸਿੰਘ ਪੁੱਤਰ ਪੁਸ਼ਪਿੰਦਰ ਸਿੰਘ ਵਾਸੀ ਸੀਤੋ ਰੋਡ ਅਬੋਹਰ ਦੇ ਨਾਲ ਕਾਰ 'ਚ ਇਕ ਵਿਆਹ ਸਮਾਰੋਹ ਤੋਂ ਵਾਪਸ ਆਪਣੇ ਪਿੰਡ ਆ ਰਿਹਾ ਸੀ ਕਿ ਜਦ ਉਹ ਪਿੰਡ ਰਤਾ ਟਿੱਬਾ ਦੇ ਨੇੜੇ ਪਹੁੰਚਿਆ ਤਾਂ ਅਚਾਨਕ ਸੜਕ 'ਤੇ ਆਵਾਰਾ ਪਸ਼ੂ ਆਉਣ ਕਾਰਨ ਕਾਰ ਦੀ ਪਸ਼ੂ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਯਾਦਵਿੰਦਰ ਦੀ ਦਰਦਨਾਕ ਮੌਤ ਹੋ ਗਈ, ਜਦਕਿ ਹਿੰਮਤ ਸਿੰਘ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਆਂਢ-ਗੁਆਂਢ ਦੇ ਲੋਕਾਂ ਨੇ ਇਸ ਗੱਲ ਦੀ ਸੂਚਨਾ ਪੁਲਸ ਅਤੇ 108 ਦੇ ਚਾਲਕਾਂ ਨੂੰ ਦਿੱਤੀ, ਜਿਨ੍ਹਾਂ ਨੇ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ। ਇਧਰ ਥਾਣਾ ਸਦਰ ਪੁਲਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕੀਤੀ ਹੈ।
ਸੁਭਾਸ਼ ਸੋਂਧੀ ਦੇ ਘਰੋਂ ਰਿਵਾਲਵਰ, 25 ਕਾਰਤੂਸ ਬਰਾਮਦ
NEXT STORY