ਚੰਡੀਗੜ੍ਹ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਜਾਨੀਸਰ ਵਿਚ ਇਕ ਦਲਿਤ ਨੌਜਵਾਨ ਨਾਲ ਕੁੱਟਮਾਰ ਕਰਕੇ ਉਸ ਨੂੰ ਪਿਸ਼ਾਬ ਪਿਲਾਉਣ ਦੀ ਮੰਦਭਾਗੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿਚ ਐੱਸ.ਐੱਸ.ਪੀ. ਫਾਜ਼ਿਲਕਾ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਅਖ਼ਬਾਰਾਂ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ 'ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐੱਸ. ਐੱਸ. ਪੀ. ਫਾਜ਼ਿਲਕਾ ਤੋਂ ਰਿਪੋਰਟ 21 ਅਕਤੂਬਰ ਨੂੰ ਤਲਬ ਕੀਤੀ ਗਈ ਹੈ ਅਤੇ ਨਾਲ ਹੀ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਜੇਲ 'ਚ ਬੰਦ ਖ਼ਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ ਬਾਰੇ ਵੱਡੀ ਗੱਲ ਆਈ ਸਾਹਮਣੇ
ਦੱਸਣਯੋਗ ਹੈ ਕਿ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਜਲਾਲਾਬਾਦ ਦੇ ਪਿੰਡ ਚੱਕ ਜਾਨੀਸਰ (ਛੀਬੇ ਵਾਲਾ) ਵਿਖੇ ਸਾਹਮਣੇ ਆਇਆ ਸੀ। ਇਸ ਵਿਚ ਪਿੰਡ ਦੇ 3 ਰਸੂਖਦਾਰਾਂ ਲੋਕਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਮਦਰੱਸਾ ਦੇ ਵਸਨੀਕ ਗਰੀਬ ਦਲ਼ਿਤ ਪਰਿਵਾਰ ਦੇ ਨੌਜਵਾਨ ਨੂੰ ਚੋਰੀ ਦੇ ਦੋਸ਼ ਤਹਿਤ ਫੜ੍ਹ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਜ਼ਬਰਦਸਤੀ ਉਸ ਤੋਂ ਚੋਰੀ ਮੰਨਣ ਦਾ ਦਬਾਅ ਪਾਇਆ ਗਿਆ ਅਤੇ ਬਾਅਦ 'ਚ ਉਸ ਦੇ ਮੂੰਹ 'ਚ ਪਿਸ਼ਾਬ ਪਾ ਦਿੱਤਾ।
ਇਸ ਤੋਂ ਬਾਅਦ ਉਕਤ ਵਿਅਕਤੀਆਂ ਵਲੋਂ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।
ਇਹ ਵੀ ਪੜ੍ਹੋ : ਖ਼ੌਫਨਾਕ ਘਟਨਾ, ਪਿਓ ਨੇ ਪਿੱਲਰ 'ਚ ਮਾਰ ਕੇ ਮਾਰ ਮੁਕਾਈ 5 ਮਹੀਨਿਆਂ ਦੀ ਧੀ
ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੀੜਤ ਵਿਅਕਤੀ ਦੇ ਭਰਾ ਨੇ ਉਸ ਨੂੰ ਜ਼ਖ਼ਮੀ ਹਾਲਤ 'ਚ ਜਲਾਲਾਬਾਦ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ। ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਨੇ ਦੱਸਿਆ ਕਿ ਆਪਣੇ ਭਰਾ ਕੋਲੋਂ ਮੋਟਰਸਾਈਕਲ ਲੈਣ ਲਈ ਰਾਤ ਨੂੰ 10.30 ਵਜੇ ਪਿੰਡ ਜਾਨੀਸਰ ਛੀਬਿਆ ਵਾਲੀ ਵਿਖੇ ਆ ਰਿਹਾ ਸੀ ਤਾਂ ਪਿੰਡ ਦੇ 3 ਵਿਅਕਤੀ ਜੋ ਕਿ ਸ਼ਰਾਬ ਦੇ ਨਸ਼ੇ ਵਿਚ ਧੁੱਤ ਸਨ ਨੇ ਘੇਰ ਲਿਆ ਅਤੇ ਉਸ 'ਤੇ ਚੋਰੀ ਕਰਨ ਦਾ ਇਲਜ਼ਾਮ ਲਗਾਉਣ ਦੇ ਦੋਸ਼ ਲੱਗਾ ਕੇ ਉਸ ਦੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਅਤੇ ਬਾਅਦ 'ਚ ਉਸ ਨੂੰ ਪਿੰਡ ਦੀ ਧਰਮਸ਼ਾਲਾ 'ਚ ਲਿਜਾ ਕੇ ਉਸਦੇ ਮੂੰਹ 'ਤੇ ਪਿਸ਼ਾਬ ਕੀਤਾ ਅਤੇ ਮੂੰਹ 'ਚ ਪਿਸ਼ਾਬ ਵੀ ਪਾਇਆ ਗਿਆ।
ਇਹ ਵੀ ਪੜ੍ਹੋ : ਖ਼ੂਨ ਬਣਿਆ ਪਾਣੀ, ਭਰਾ ਨੇ ਤਲਵਾਰਾਂ ਨਾਲ ਵੱਢਿਆ ਭਰਾ
ਹੁਣ ਆਸਾਨੀ ਨਾਲ ਮਿਲੇਗਾ ਸਕੂਲ ਛੱਡਣ ਦਾ ਸਰਟੀਫਿਕੇਟ, ਪੰਜਾਬ ਸਰਕਾਰ ਨੇ ਕੀਤਾ ਖ਼ਾਸ ਉਪਰਾਲਾ
NEXT STORY