ਬਠਿੰਡਾ (ਜ.ਬ.) : ਨੈਸ਼ਨਲ ਕਲੋਨੀ ਵਿਖੇ ਇਕ ਬੈਂਕ ਕਰਮਚਾਰੀ ਨੇ ਘਰ ਦੇ ਕਮਰੇ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਚਨਾ ਮਿਲਣ 'ਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਾਲੰਟੀਅਰ ਮੌਕੇ 'ਤੇ ਪਹੁੰਚੇ ਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਬੈਂਕ ਵਿਖੇ ਨੌਕਰੀ ਕਰਦਾ ਸੀ ਤੇ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ।
ਸੰਸਥਾ ਵਰਕਰਾਂ ਨੇ ਦੱਸਿਆ ਕਿ ਮ੍ਰਿਤਕ ਅਵਤਾਰ ਸਿੰਘ (30) ਦੀ ਪਤਨੀ ਆਪਣੇ 7 ਸਾਲਾ ਲੜਕੇ ਨਾਲ ਪੇਕੇ ਗਈ ਹੋਈ ਸੀ। ਸ਼ਾਮ ਨੂੰ ਜਦੋਂ ਉਹ ਘਰ ਵਾਪਿਸ ਆਈ ਤਾਂ ਮ੍ਰਿਤਕ ਨੌਜਵਾਨ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ।
NRI ਲਾੜਿਆਂ ਦੇ ਝਾਂਸੇ 'ਚ ਆ ਕੇ ਇਨ੍ਹਾਂ ਲੜਕੀਆਂ ਦੀ ਜ਼ਿੰਦਗੀ ਨੂੰ ਲੱਗਾ ਗ੍ਰਹਿਣ
NEXT STORY