ਪਟਿਆਲਾ (ਜ. ਬ.) : ਸ਼ਹਿਰ ਦੇ ਤ੍ਰਿਪੜੀ ਇਲਾਕੇ ’ਚ ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਕ੍ਰਿਸ਼ਨ ਸੇਤੀਆ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਤ੍ਰਿਪੜੀ ਦੇ ਐੱਸ. ਐੱਚ. ਓ. ਇੰਸ. ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਕ੍ਰਿਸ਼ਨ ਸੇਤੀਆ ਦੀ ਮੋਬਾਇਲਾਂ ਦੀ ਦੁਕਾਨ ਸੀ। ਕੁਝ ਵਿਅਕਤੀਆਂ ਨਾਲ ਉਸ ਦਾ ਪੈਸਿਆਂ ਦਾ ਲੈਣ-ਦੇਣ ਸੀ, ਜੋ ਉਸ ਨੂੰ ਲਗਾਤਾਰ ਧਮਕੀਆਂ ਦੇ ਰਹੇ ਸਨ, ਜਿਸ ਕਾਰਨ ਉਹ ਲਗਾਤਾਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਬੀਤੇ ਕੱਲ ਵੀ ਤਿੰਨ ਵਿਅਕਤੀ ਉਸ ਦੀ ਦੁਕਾਨ ’ਤੇ ਜਾ ਕੇ ਆਏ ਸਨ ਅਤੇ ਉਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਕ੍ਰਿਸ਼ਨ ਸੇਤੀਆ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ 3 ਵਿਅਕਤੀਆਂ ਜਤਿਨ, ਟੀਟਾ ਤੇ ਮੱਖੂ ਦੇ ਖ਼ਿਲਾਫ਼ ਆਤਮਹੱਤਿਆ ਲਈ ਮਜ਼ਬੂਰ ਕਰਨ ਦੇ ਦੋਸ਼ ’ਚ 306 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਜਿਹੜੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇੰਸ. ਬਾਜਵਾ ਨੇ ਦੱਸਿਆ ਕਿ ਕ੍ਰਿਸ਼ਨ ਦੀ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ। ਦੂਜੇ ਪਾਸੇ ਪਰਿਵਾਰ ਵਾਲਿਆਂ ਨੇ ਮੰਗ ਕੀਤੀ ਕਿ ਆਤਮ-ਹੱਤਿਆ ਲਈ ਮਜ਼ਬੂਰ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਜਲਦੀ ਤੋਂ ਜਲਦੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇ।
ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਦੋ ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY