ਨਵਾਂਸ਼ਹਿਰ (ਤ੍ਰਿਪਾਠੀ) : ਨਵਾਂਸ਼ਹਿਰ ਦੇ ਰਾਹੋਂ ਰੋਡ 'ਤੇ ਸਥਿਤ ਮੁਹੱਲੇ 'ਚ ਰਹਿਣ ਵਾਲੇ ਇਕ ਵਿਆਹੁਤਾ ਨੌਜਵਾਨ ਵਲੋਂ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। 45 ਫੀਸਦੀ ਸੜ ਚੁੱਕੇ ਨੌਜਵਾਨ ਨੂੰ ਨਿੱਜੀ ਹਸਪਤਾਲ 'ਚ ਮੁੱਢਲੇ ਇਲਾਜ ਤੋਂ ਬਾਅਦ ਪੀ. ਜੀ. ਆਈ. ਲਈ ਰੈਫਰ ਕੀਤਾ ਗਿਆ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਾਂਸ਼ਹਿਰ ਦੇ ਰੇਲਵੇ ਰੋਡ 'ਤੇ ਦੁਕਾਨ ਕਰਨ ਵਾਲੇ ਨੌਜਵਾਨ ਨੇ ਸ਼ੁੱਕਰਵਾਰ ਨੂੰ ਸਵੇਰੇ ਕਰੀਬ ਸਾਢੇ 9 ਵਜੇ ਖੁਦ ਨੂੰ ਇਕ ਕਮਰੇ 'ਚ ਬੰਦ ਕਰਕੇ ਪੈਟਰੋਲ ਪਾ ਕੇ ਅੱਗ ਲਗਾ ਲਈ ਪ੍ਰੰਤੂ ਅੱਗ ਦੀ ਲਪੇਟ 'ਚ ਆਉਣ 'ਤੇ ਬਾਅਦ ਕਮਰੇ ਦੀ ਕੁੰਡੀ ਖੋਲ੍ਹ ਕੇ ਬਾਹਰ ਵੱਲ ਭੱਜਿਆ, ਜਿੱਥੇ ਉਸਦੀ ਪਤਨੀ ਨੇ ਕਿਸੇ ਤਰਾਂ ਅੱਗ 'ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਨੌਜਵਾਨ ਕਰੀਬ 45 ਫੀਸਦੀ ਝੁਲਸ ਚੁੱਕਾ ਹੈ।
ਮੈਜਿਸਟ੍ਰੇਟ ਕੋਲ ਦਰਜ ਕਰਵਾਏ ਬਿਆਨ
ਐੱਸ. ਐੱਚ. ਓ. ਇੰਸਪੈਕਟਰ ਸਹਿਬਾਜ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਵਿਆਹੁਤਾ ਹੈ ਅਤੇ ਉਸਦੇ 5 ਤੇ 10 ਸਾਲ ਦੇ 2 ਬੱਚੇ ਹਨ। ਪੁਲਸ ਨੇ ਦੱਸਿਆ ਕਿ ਨੌਜਵਾਨ ਨੇ ਮੈਜਿਸਟ੍ਰੇਟ ਨੂੰ ਦਿੱਤੇ ਬਿਆਨ 'ਚ ਆਪਣੀ ਪਤਨੀ ਦੇ ਕਿਸੇ ਵਿਅਕਤੀ ਨਾਲ ਦੋਸਤਾਨਾ ਸਬੰਧ ਹੋਣ ਅਤੇ ਉਸ ਨਾਲ ਫੋਨ ਕਾਲ ਕਰਨ 'ਤੇ ਸ਼ੱਕ ਜ਼ਾਹਰ ਕਰਨ ਤੋਂ ਇਲਾਵਾ 4 ਵਿਅਕਤੀਆਂ ਤੋਂ ਲੱਖਾਂ ਰੁਪਏ ਦੀ ਵਸੂਲੀ ਨਾ ਹੋਣ ਕਾਰਨ ਖੁਦਕੁਸ਼ੀ ਦਾ ਯਤਨ ਕਰਨ ਦੀ ਵਜ੍ਹਾ ਬਿਆਨ ਕੀਤੀ। ਪੁਲਸ ਨੂੰ ਦਿੱਤੀ ਜਾਣਕਾਰੀ 'ਚ ਪਤਨੀ ਨੇ ਦੱਸਿਆ ਕਿ ਉਸਦੇ ਪਤੀ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਦਾ ਇਲਾਜ ਵੀ ਇਕ ਨਿੱਜੀ ਹਸਪਤਾਲ 'ਚ ਚੱਲ ਰਿਹਾ ਹੈ। ਉਸਨੇ ਦੱਸਿਆ ਕਿ ਦਿਮਾਗੀ ਪ੍ਰੇਸ਼ਾਨੀ ਅਤੇ ਲੋਕਾਂ ਤੋਂ ਲੈਣ ਵਾਲੀ ਰਾਸ਼ੀ ਨਾ ਮਿਲਣ ਕਰਕੇ ਉਸਦੇ ਪਤੀ ਨੇ ਇਸ ਤਰ੍ਹਾਂ ਦਾ ਯਤਨ ਕੀਤਾ ਹੋ ਸਕਦਾ ਹੈ। ਉਸਨੇ ਦੱਸਿਆ ਕਿ ਸਵੇਰੇ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਉਹ ਪੂਜਾ ਕਰਨ ਉਪਰੰਤ ਰਸੋਈ ਵਿਚ ਕੰਮ ਕਰ ਰਹੀ ਸੀ। ਐੱਸ. ਐੱਚ. ਓ. ਇੰਸਪੈਕਟਰ ਸਹਿਬਾਜ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਕ ਤੀਰ ਨਾਲ 3 ਨਿਸ਼ਾਨੇ, ਕਾਂਗਰਸ ਨੇ ਸੱਦੀਆਂ ਵੱਡੀਆਂ ਹਸਤੀਆਂ
NEXT STORY