ਅੰਮ੍ਰਿਤਸਰ (ਰਮਨ)- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਦੇ ਅਸਥਾਨ 'ਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਅੱਜ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕੀਤਾ ਗਿਆ। ਪੁਲਸ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ ਮੀਡੀਆ ਅਤੇ ਆਮ ਲੋਕਾਂ ਨੂੰ ਦੂਰੀ 'ਤੇ ਰੱਖਦੇ ਹੋਏ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕੀਤਾ, ਤਾਂ ਜੋ ਕਿਸੇ ਤਰ੍ਹਾਂ ਦਾ ਇਕੱਠ ਜਾਂ ਹੰਗਾਮਾ ਨਾ ਹੋ ਸਕੇ। ਮਾਨਯੋਗ ਅਦਾਲਤ ਨੇ ਮੁਲਜ਼ਮ ਦਾ ਇੱਕ ਦਿਨ ਦਾ ਪੁਲਸ ਰਿਮਾਂਡ ਮਨਜ਼ੂਰ ਕਰ ਲਿਆ ਹੈ। ਹੁਣ ਉਸਨੂੰ ਕੱਲ੍ਹ ਮੁੜ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਇਸ ਦੇ ਪਿੱਛੇ ਦੇ ਮਕਸਦ ਅਤੇ ਕਿਸੇ ਸਾਜ਼ਿਸ਼ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੌਰਾਨ ਮੌਕੇ 'ਤੇ ਮੌਜੂਦ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਸੀ।
ਇਹ ਵੀ ਪੜ੍ਹੋ- ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨੈਸ਼ਨਲ ਹਾਈਵੇ 'ਤੇ ਪਲਟਿਆ ਬਜਰੀ ਨਾਲ ਭਰਿਆ ਟਰੱਕ, ਸ਼ੀਸ਼ਾ ਤੋੜ ਕੇ ਡਰਾਈਵਰ ਨੂੰ ਕੱਢਿਆ ਬਾਹਰ
NEXT STORY