ਜਲੰਧਰ (ਸੋਨੂੰ)— ਬੀਤੇ ਦਿਨੀਂ ਮਾਝੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 100 ਤੋਂ ਵੱਧ ਲੋਕਾਂ ਦੀਆਂ ਮੌਤਾਂ ਹੋ ਗਈਆਂ ਹਨ। ਇਸੇ ਦੇ ਰੋਸ ਵਜੇ ਅੱਜ ਯੂਥ ਅਕਾਲੀ ਦਲ ਦੇ ਆਗੂ ਅਤੇ ਕਾਰਕੁੰਨ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਕੋਠੀ ਦੀ ਘਿਰਾਓ ਕਰਨ ਲਈ ਜਲੰਧਰ ਦੇ ਲੰਮਾ ਪਿੰਡ ਚੌਕ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ। ਇਸ ਦੌਰਾਨ ਪੁਲਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਕੋਠੀ ਦਾ ਘਿਰਾਓ ਕਰਨ ਤੋਂ ਰੋਕਿਆ, ਜਿਸ ਨੂੰ ਲੈ ਕੇ ਵਰਕਰਾਂ ਅਤੇ ਪੁਲਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਇਸ ਦੌਰਾਨ ਸਿੱਕੀ ਦੇ ਪੀ. ਏ. ਜਰਮਨਜੀਤ ਸਿੰਘ 'ਤੇ ਲਗਾਉਂਦੇ ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਪਰਬੰਸ ਸਿੰਘ ਬੰਟੀ ਰੂਮਾਨਾ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਜਿਹੜੇ ਲੋਕਾਂ ਨੇ ਆਪਣੀ ਜਾਨ ਗਵਾਈ ਹੈ, ਉਸ ਦੇ ਜ਼ਿੰਮੇਵਾਰ ਵਿਧਾਇਕ ਰਮਨਜੀਤ ਸਿੰਘ ਸਿੱਕੀ ਹਨ ਅਤੇ ਸਰਕਾਰ ਅਤੇ ਪੁਲਸ ਨੂੰ ਵਿਧਾਇਕ ਖ਼ਿਲਾਫ਼ ਮਾਮਲਾ ਦਰਜ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਪੁਲਸ ਨੂੰ ਬਿਆਨ ਵੀ ਦਰਜ ਕਰਵਾਏ ਹਨ, ਜਿਸ 'ਚ ਵਿਧਾਇਕ ਸਿੱਕੀ ਦਾ ਨਾਮ ਵੀ ਦਰਜ ਕਰਵਾਇਆ ਗਿਆ ਹੈ। ਪੁਲਸ ਉਨ੍ਹਾਂ 'ਤੇ ਕਾਰਵਾਈ ਨਾ ਕਰਨ ਲਈ ਉਨ੍ਹਾਂ ਦੇ ਦਬਾਅ 'ਚ ਆ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਧਾਇਕਾਂ ਨੂੰ ਸੁਰੱਖਿਆ ਦੇਣ 'ਚ ਲੱਗੇ ਹੋਏ ਹਨ। ਰੂਮਾਨਾ ਨੇ ਕਿਹਾ ਕਿ ਕਾਂਗਰਸ ਦੇ ਦੋ ਸਾਬਕਾ ਪ੍ਰਧਾਨ ਅਤੇ ਦੋ ਰਾਜ ਸਭਾ ਮੈਂਬਰ ਨੇ ਗਵਰਨਰ ਨੂੰ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ 70 ਫੀਸਦੀ ਕਾਂਗਰਸ ਦੇ ਲੀਡਰ ਨਸ਼ਾ ਤਸਕਰੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਵਿਧਾਇਕ ਖ਼ਿਲਾਫ਼ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਹਾਈਕੋਰਟ ਵੀ ਜਾਣਾ ਪਿਆ ਤਾਂ ਉਹ ਜ਼ਰੂਰ ਜਾਣਗੇ। ਇਸ ਦੌਰਾਨ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਵੀ ਉੱਡਦੀਆਂ ਦਿਖਾਈ ਦਿੱਤੀਆਂ।
ਉਥੇ ਹੀ ਡੀ.ਸੀ.ਪੀ. ਨਰੇਸ਼ ਡੋਗਰਾ ਨੇ ਕਿਹਾ ਕਿ ਇਨ੍ਹਾਂ ਦਾ ਮੰਗ ਪੱਤਰ ਲੈ ਲਿਆ ਗਿਆ ਹੈ। ਸੋਸ਼ਲ ਡਿਸਟੈਂਸਿੰਗ ਦੀਆਂ ਉੱਡੀਆਂ ਧੱਜੀਆਂ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਐੱਸ. ਡੀ. ਐੱਮ. ਸਾਬ੍ਹ ਵੱਲੋਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਸ਼ਰਮਨਾਕ: ਕਈ ਘੰਟੇ ਤੜਫ਼ਦੀ ਰਹੀ ਗਰਭਵਤੀ ਡਾਕਟਰਾਂ ਨੇ ਨਹੀਂ ਕੀਤਾ ਇਲਾਜ, ਜੱਚਾ-ਬੱਚਾ ਦੀ ਮੌਤ (ਵੀਡੀਓ)
NEXT STORY