ਬਟਾਲਾ(ਮਠਾਰੂ) - ਜ਼ਿਲੇ 'ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਜ਼ਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਮਨਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਚੀਮਾ ਅਤੇ ਸਾਥੀਆਂ ਵੱਲੋਂ ਜੋਸ਼ ਭਰਪੂਰ ਸਵਾਗਤ ਕਰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਸਿਰੋਪਾਓ, ਸਿਰੀ ਸਾਹਿਬ ਤੇ ਲੋਈ ਭੇਟ ਕਰ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਹੁਕਮ ਯੂਥ ਅਕਾਲੀ ਦਲ ਨੂੰ ਲਾਇਆ ਜਾਵੇਗਾ, ਉਸਨੂੰ ਇਨ-ਬਿਨ ਪੂਰਾ ਕੀਤਾ ਜਾਵੇਗਾ। ਇਸ ਸਮੇਂ ਪ੍ਰਧਾਨ ਸੁਖਬੀਰ ਬਾਦਲ ਤੇ ਸਰਪ੍ਰਸਤ ਬਿਕਰਮ ਮਜੀਠੀਆ ਨੇ ਜ਼ਿਲੇ 'ਚ ਪ੍ਰਧਾਨ ਸੰਧੂ ਦੀ ਅਗਵਾਈ 'ਚ ਯੂਥ ਅਕਾਲੀ ਦਲ ਦੀ ਟੀਮ ਵੱਲੋਂ ਕੀਤੇ ਜਾ ਰਹੇ ਕਾਰਜਾਂ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਦੀ ਪੂਰੀ ਸ਼ਕਤੀ ਯੂਥ ਅਕਾਲੀ ਦਲ ਨਾਲ ਹਰ ਵੇਲੇ ਹਾਜ਼ਰ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਹੋਰ ਵੀ ਮੈਂਬਰ ਤੇ ਪੰਚ-ਸਰਪੰਚ ਹਾਜ਼ਰ ਸਨ।
ਨਕੋਦਰ ਦੀ ਐੱਸ. ਡੀ. ਐੱਮ. ਦੀ ਸੋਚ ਨੂੰ ਸਲਾਮ, ਸੜਕਾਂ ਕਰ ਦਿੱਤੀਆਂ ਕੁੜੀਆਂ ਦੇ ਨਾਂ (ਤਸਵੀਰਾਂ)
NEXT STORY