ਮੋਗਾ (ਆਜ਼ਾਦ)—ਮੋਗਾ ਪੁਲਸ ਵੱਲੋਂ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਐਕਸਾਈਜ਼ ਪੁਲਸ ਨੇ ਯੂਥ ਅਕਾਲੀ ਦਲ (ਬ) ਆਗੂ ਦੇ ਘਰ 'ਚੋਂ 40 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਵਿਭਾਗ ਦੇ ਸਹਾਇਕ ਥਾਣੇਦਾਰ ਬਾਜ ਸਿੰਘ ਨੇ ਦੱਸਿਆ ਕਿ ਜਦ ਉਹ ਆਬਕਾਰੀ ਵਿਭਾਗ ਦੇ ਇੰਸਪੈਕਟਰ ਦਵਿੰਦਰ ਸਿੰਘ, ਹੌਲਦਾਰ ਕੁਲਵੰਤ ਸਿੰਘ, ਹੌਲਦਾਰ ਕਰਤਾਰ ਸਿੰਘ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਸਜਵੰਤ ਸਿੰਘ ਨਿਵਾਸੀ ਪਿੰਡ ਬੁੱਘੀਪੁਰਾ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦਾ ਹੈ, ਜਿਸ 'ਤੇ ਅਸੀਂ ਤੁਰੰਤ ਉਨ੍ਹਾਂ ਦੇ ਘਰ ਛਾਪਾਮਾਰੀ ਕੀਤੀ ਤਾਂ ਉਨ੍ਹਾਂ ਦੇ ਕਮਰੇ 'ਚ ਪਈਆਂ 40 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਕਥਿਤ ਦੋਸ਼ੀ ਪੁਲਸ ਪਾਰਟੀ ਦੇ ਆਉਣ ਤੋਂ ਪਹਿਲਾਂ ਹੀ ਭੱਜਣ 'ਚ ਸਫਲ ਹੋ ਗਿਆ। ਸਜਵੰਤ ਸਿੰਘ ਖਿਲਾਫ ਥਾਣਾ ਮਹਿਣਾ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਕਥਿਤ ਦੋਸ਼ੀ ਨੂੰ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦਾ ਭਲਾ ਟਰੱਸਟ ਦਾ ਇੱਕ ਹੋਰ ਉਪਰਾਲਾ
NEXT STORY