ਲੁਧਿਆਣਾ (ਨਰਿੰਦਰ) : ਯੂਥ ਅਕਾਲੀ ਦਲ ਵੱਲੋਂ ਬਿਜਲੀ ਦੇ ਬਿੱਲਾਂ, ਸਕੂਲ ਦੀਆਂ ਫੀਸਾਂ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਜਗਾਉਣ ਦੇ ਮਕਸਦ ਨਾਲ ਢੋਲ ਵਜਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਨੇਤਾ ਸਮਾਜਿਕ ਦੂਰੀ ਦੀ ਪਾਲਣ ਕਰਨਾ ਭੁੱਲ ਗਏ। ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਰਾਸ਼ਨ, ਦਵਾਈ ਵਰਗੀਆਂ ਸਹੂਲਤਾਵਾਂ ਐੱਨ. ਜੀ. ਓਜ਼. ਨੇ ਦੇਣੀਆਂ ਹਨ ਤਾਂ ਸਰਕਾਰ ਕਿਸ ਲਈ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ, ਸੁਨੀਲ ਜਾਖੜ ਦੂਜੀਆਂ ਸਰਕਾਰਾਂ ਨੂੰ ਰਿਆਇਤਾਂ ਦੇਣ ਦੀ ਮੰਗ ਕਰ ਰਹੇ ਹਨ ਪਰ ਇਨ੍ਹਾਂ ਦੀ ਪੰਜਾਬ ਸਰਕਾਰ ਕੁੱਝ ਨਹੀਂ ਕਰ ਰਹੀ। ਅਜਿਹੇ 'ਚ ਲੋਕ ਆਪਣੇ ਗਲੇ 'ਚ ਪਿਆ ਢੋਲ ਵਜਾ ਰਹੇ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਤਾਲਾਬੰਦੀ ਨੇ ਲੋਕਾਂ ਨੂੰ ਆਰਥਿਕ ਤੌਰ 'ਤੇ ਬਹੁਤ ਕਮਜ਼ੋਰ ਕਰ ਦਿੱਤਾ ਹੈ, ਜਿਸ ਕਾਰਨ ਸਰਕਾਰ ਨੂੰ ਰਿਆਇਤਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਸਵਾਲ ਕੀਤਾ ਕਿ ਜਦੋਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਲੋਕਾਂ ਨੂੰ ਰਾਹਤ ਦੇ ਸਕਦੀ ਹੈ ਤਾਂ ਪੰਜਾਬ ਸਰਕਾਰ ਕਿਉਂ ਨਹੀਂ?
ਕੈਪਟਨ ਸਰਕਾਰ ਦਾ ਸਖਤ ਫ਼ਰਮਾਨ, ਹੁਣ ਕੋਰੋਨਾ ਦੇ ਨਿਯਮ ਤੋੜੇ ਤਾਂ ਹੋਵੇਗਾ ਭਾਰੀ ਜੁਰਮਾਨਾ
NEXT STORY