ਗੁਰਦਾਸਪੁਰ (ਸਰਬਜੀਤ) : ਥਾਣਾ ਸਿਟੀ ਦੀ ਪੁਲਸ ਨੇ ਨਾਬਾਲਗ ਕੁੜੀ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਕੁੜੀ ਦੇ ਪਿਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਰਾਜ ਮਿਸਤਰੀ ਦਾ ਕੰਮ ਕਰਦਾ ਹੈ। ਬੀਤੇ ਦਿਨ ਵੀ ਉਹ ਕੰਮ ’ਤੇ ਗਿਆ ਹੋਇਆ ਸੀ, ਜਦੋਂ ਕਿ ਪਿੱਛੇ ਘਰ 'ਚ ਉਸ ਦੀ 13 ਸਾਲਾ ਕੁੜੀ ਸੀ।
ਉਸ ਨੇ ਦੱਸਿਆ ਕਿ ਸ਼ਾਮ 4 ਵਜੇ ਜਦੋਂ ਉਹ ਕੰਮ ਤੋਂ ਘਰ ਆਇਆ ਤਾਂ ਉਸ ਨੂੰ ਆਪਣੇ ਘਰ ਦੀ ਦੂਜੀ ਮੰਜਿਲ ਤੋਂ ਚੀਕਾਂ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਸ ਨੇ ਕੋਠੇ ’ਤੇ ਜਾ ਕੇ ਦੇਖਿਆ ਕਿ ਦੋਸ਼ੀ ਅਸ਼ੀਸ਼ ਪੁੱਤਰ ਰਮੇਸ਼ ਵਾਸੀ ਸੰਗਲਪੁਰਾ ਰੋਡ ਗੁਰਦਾਸਪੁਰ ਨੇ ਉਸ ਦੀ ਕੁੜੀ ਨੂੰ ਬਾਹਾਂ ਤੋਂ ਫੜ੍ਹਿਆ ਹੋਇਆ ਸੀ ਅਤੇ ਅਸ਼ਲੀਲ ਹਰਕਤਾਂ ਕਰ ਰਿਹਾ ਸੀ ਅਤੇ ਕਮੀਜ਼ ਪਾਟੀ ਹੋਈ ਸੀ।
ਉਸ ਦੀ ਕੁੜੀ ਨੇ ਦੱਸਿਆ ਕਿ ਦੋਸ਼ੀ ਉਸ ਦੇ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਧਰ ਐਸ.ਆਈ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ ਹੈ।
ਕਲਵਾਣੂ 'ਚ ਅਣਪਛਾਤਿਆਂ ਵੱਲੋਂ ਵਿਅਕਤੀ ਦਾ ਗੋਲੀ ਮਾਰ ਕੇ ਕਤਲ
NEXT STORY