ਲੁਧਿਆਣਾ (ਰਾਜ) : ਪ੍ਰਾਈਵੇਟ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਉੂ ਕੇਂਦਰ ’ਚ ਕੰਮ ਕਰਨ ਵਾਲੇ ਨੌਜਵਾਨ ਨੇ ਅੰਦਰੋਂ ਗੋਲੀਆਂ ਚੋਰੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਪਰ ਡਾਕਟਰ ਨੂੰ ਪਤਾ ਲੱਗ ਗਿਆ, ਜਿਸ ਤੋਂ ਬਾਅਦ ਉਸ ਨੂੰ ਫੜ੍ਹ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਮੁਲਜ਼ਮ ਵਿਕ੍ਰਾਂਤ ਛਾਬੜਾ ਹੈ, ਜੋ ਕਿ ਪੱਖੋਵਾਲ ਰੋਡ ਦਾ ਰਹਿਣ ਵਾਲਾ ਹੈ।
ਥਾਣਾ ਸਰਾਭਾ ਨਗਰ ਦੀ ਪੁਲਸ ਨੇ ਉਸ ’ਤੇ ਕੇਸ ਦਰਜ ਕਰ ਕੇ ਉਸ ਕੋਲੋਂ ਚੋਰੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਸ਼ਿਕਾਇਤਕਰਤਾ ਡਾ. ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਉਹ ਐੱਮ. ਡੀ. ਸਾਈਕੈਟ੍ਰਿਸਟ ਹੈ। ਗਰੈਂਡ ਵਾਕ ਬਾੜੇਵਾਲ ’ਚ ਉਸ ਦਾ ਨਸ਼ਾ ਛੁਡਾਊ ਕੇਂਦਰ ਹੈ।
ਉਕਤ ਮੁਲਜ਼ਮ ਉਸ ਕੋਲ ਹੈਲਪਰ ਕੰਮ ਕਰਦਾ ਸੀ, ਜੋ ਕਿ ਅੰਦਰੋਂ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਦਵਾਈ ਚੋਰੀ ਕਰ ਰਿਹਾ ਸੀ। ਜਦ ਸਟਾਕ ਚੈੱਕ ਕੀਤਾ ਤਾਂ ਉਨ੍ਹਾਂ ਨੂੰ ਚੋਰੀ ਦਾ ਪਤਾ ਲੱਗਾ। ਇਸ ਤੋਂ ਬਾਅਦ ਪੁਲਸ ਨੂੰ ਸ਼ਿਕਾਇਤ ਦਿੱਤੀ ਅਤੇ ਮੁਲਜ਼ਮ ਨੂੰ ਫੜ੍ਹ ਲਿਆ।
ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬਾਹਰ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਚੱਲੇ ਤੇਜ਼ਧਾਰ ਹਥਿਆਰ
NEXT STORY