ਅਬੋਹਰ (ਸੁਨੀਲ) : ਉਪ-ਮੰਡਲ ’ਚ ਲੁੱਟ-ਖੋਹ ਅਤੇ ਚੋਰੀ ਦੇ ਮਾਮਲੇ ’ਚ ਨਾਮਜ਼ਦ ਅਤੇ ਪਿਛਲੇ ਇਕ ਸਾਲ ਤੋਂ ਫ਼ਰਾਰ ਇਕ ਨੌਜਵਾਨ ਨੂੰ ਸਿਟੀ ਥਾਣਾ ਨੰਬਰ-2 ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ’ਤੇ ਲਿਆ ਹੈ। ਜਾਣਕਾਰੀ ਅਨੁਸਾਰ ਵਿਕਰਮ ਉਰਫ਼ ਵਿਕਾਸ ਪੁੱਤਰ ਦੇਵੀ ਲਾਲ ਵਾਸੀ ਬੁਰਜਮੁਹਾਰ ਕਾਲੋਨੀ ਆਪਣੇ ਦੋ ਸਾਥੀਆਂ ਗੁਰਜੋਤ ਉਰਫ਼ ਜੋਤੀ ਪੁੱਤਰ ਅਮਰਿੰਦਰ ਸਿੰਘ ਵਾਸੀ ਬੁਰਜਮੁਹਰ ਅਤੇ ਮਨਪ੍ਰੀਤ ਉਰਫ਼ ਕਾਕੂ ਪੁੱਤਰ ਹਰਪਾਲ ਸਿੰਘ ਵਾਸੀ ਚੰਡੀਗੜ੍ਹ ਮੁਹੱਲਾ ਸਮੇਤ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।
ਲ 2023 ’ਚ ਪੁਲਸ ਨੇ ਵਿਕਰਮ ਦੇ ਦੋਵੇਂ ਸਾਥੀਆਂ ਨੂੰ ਕਾਬੂ ਕੀਤਾ ਸੀ ਅਤੇ ਤਿੰਨਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਉਸ ਸਮੇਂ ਪੁਲਸ ਨੇ ਫੜ੍ਹੇ ਗਏ ਨੌਜਵਾਨਾਂ ਕੋਲੋਂ ਕਾਪੇ, ਤਲਵਾਰਾਂ ਅਤੇ ਮੋਟਰਸਾਈਕਲ ਵੀ ਬਰਾਮਦ ਕੀਤੇ ਸਨ ਅਤੇ ਪੁਲਸ ਨੇ ਵਿਕਰਮ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪਿਛਲੇ ਇਕ ਸਾਲ ਦੀ ਕਾਫੀ ਮੁਸ਼ੱਕਤ ਤੋਂ ਬਾਅਦ ਹੁਣ ਪੁਲਸ ਨੇ ਵਿਕਰਮ ਨੂੰ ਕਾਬੂ ਕਰ ਲਿਆ ਹੈ, ਜਿਸ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ। ਸਿਟੀ ਥਾਣਾ ਨੰਬਰ 2 ਦੀ ਇੰਚਾਰਜ ਪ੍ਰੋਮਿਲਾ ਸਿੱਧੂ ਨੇ ਦੱਸਿਆ ਕਿ ਕਾਬੂ ਕੀਤਾ ਮੁਲਜ਼ਮ ਵਿਕਰਮ ਕਾਫੀ ਸਮੇਂ ਤੋਂ ਫ਼ਰਾਰ ਸੀ। ਜਿਸ ’ਤੇ ਹੋਰ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਹੋਣ ਦਾ ਸ਼ੱਕ ਹੈ। ਹੁਣ ਉਸ ਦੀ ਗ੍ਰਿਫ਼ਤਾਰੀ ਨਾਲ ਜਿੱਥੇ ਅਪਰਾਧਾਂ ’ਚ ਕੁੱਝ ਹੱਦ ਤੱਕ ਕਮੀ ਆਵੇਗੀ, ਉੱਥੇ ਉਸ ਦਾ ਰਿਮਾਂਡ ਹਾਸਲ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਇਲਾਕੇ ’ਚ ਕਿਤੇ ਵੀ ਕੋਈ ਅਪਰਾਧ ਹੁੰਦਾ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ।
ਸ਼ੰਭੂ ਬਾਰਡਰ ਤੋਂ ਪਰਤ ਰਹੇ ਕਿਸਾਨ ਨਾਲ ਵਾਪਰ ਗਿਆ ਭਿਆਨਕ ਹਾਦਸਾ
NEXT STORY