ਫਾਜ਼ਿਲਕਾ (ਲੀਲਾਧਰ) : ਨਸ਼ਾ ਤਸਕਰਾਂ ਅਤੇ ਨਸ਼ੇੜੀਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ 4 ਨੌਜਵਾਨਾਂ ਨੂੰ ਹੈਰੋਇਨ ਦਾ ਸੇਵਨ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਭਗਵਾਨ ਚੰਦ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਇਲਾਕਾ ਸਿਟੀ ਫਾਜ਼ਿਲਕਾ ਵਿੱਚ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ। ਜਦੋਂ ਪੁਲਸ ਪਾਰਟੀ ਬਿਜਲੀ ਘਰ ਫਾਜ਼ਿਲਕਾ ਦੇ ਨੇੜੇ ਪਹੁੰਚੀ, ਤਾਂ ਉੱਥੇ ਚਾਰ ਨੌਜਵਾਨ ਸ਼ੱਕੀ ਹਾਲਤ ਵਿੱਚ ਬੈਠੇ ਦਿਖਾਈ ਦਿੱਤੇ।
ਜਾਂਚ ਕਰਨ 'ਤੇ ਪਤਾ ਲੱਗਿਆ ਕਿ ਇਹ ਨੌਜਵਾਨ ਸਿਲਵਰ ਪੰਨੀ ਅਤੇ ਲਾਈਟਰ ਦੀ ਮਦਦ ਨਾਲ ਹੈਰੋਇਨ ਦਾ ਸੇਵਨ ਕਰ ਰਹੇ ਸਨ। ਪੁਲਸ ਨੇ ਰੇਡ ਕਰਕੇ ਪਰਮਵੀਰ ਪੁੱਤਰ ਛੋਟੂ ਰਾਮ ਵਾਸੀ ਰਾਮਪੁਰ, ਪਵਨ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਰਾਮਪੁਰ, ਵਰਿੰਦਰ ਕੁਮਾਰ ਪੁੱਤਰ ਬਸੰਤ ਲਾਲ ਵਾਸੀ ਪਿੰਡ ਗੰਜੂ ਹਸਤਾ (ਹਾਲ ਆਬਾਦ ਜੱਟਾਂ ਵਾਲੀ ਮੌੜ) ਫਾਜ਼ਿਲਕਾ ਅਤੇ ਬਲਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮਿਆਣੀ ਬਸਤੀ ਫਾਜ਼ਿਲਕਾ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ ਹੈਰੋਇਨ ਨਾਲ ਲਿਬੜੀ ਸਿਲਵਰ ਪੰਨੀ, ਇੱਕ ਲਾਈਟਰ ਅਤੇ 10 ਰੁਪਏ ਦੇ ਕਰੰਸੀ ਨੋਟ ਨਾਲ ਬਣੀ ਪਾਈਪ ਬਰਾਮਦ ਕੀਤੀ ਹੈ। ਥਾਣਾ ਸਿਟੀ ਫ਼ਾਜ਼ਿਲਕਾ ਪੁਲਸ ਨੇ ਫੜ੍ਹੇ ਗਏ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ।
ਰਾਜਾ ਵੜਿੰਗ ਨੇ ਖਹਿਰਾ ਖ਼ਿਲਾਫ਼ 'ਆਪ' ਸਰਕਾਰ ਦੀ ਕਾਰਵਾਈ ਨੂੰ ਦੱਸਿਆ 'ਸਿਆਸੀ ਬਦਲਾਖੋਰੀ'
NEXT STORY