ਲੁਧਿਆਣਾ (ਰਾਮ) : ਖੁਦ ਨੂੰ ਪਟਵਾਰੀ ਦੱਸ ਕੇ ਲੋਕਾਂ ਨਾਲ ਠੱਗੀ ਮਾਰਨ ਦੇ ਮਾਮਲੇ ’ਚ ਪੁਲਸ ਨੇ ਗੁਰੂ ਗੋਬਿੰਦ ਸਿੰਘ ਨਗਰ, ਸ਼ਿਮਲਾਪੁਰੀ ਨਿਵਾਸੀ ਗੁਰਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਉਸ ਨੇ ਰੈਵੇਨਿਊ ਵਿਭਾਗ ਦਾ ਅਧਿਕਾਰੀ ਬਣ ਕੇ ਕੰਮ ਦਿਵਾਉਣ ਦੇ ਨਾਂ ’ਤੇ ਲੋਕਾਂ ਤੋਂ ਮੋਟੀ ਰਕਮ ਵਸੂਲੀ। ਪੁਲਸ ਮੁਤਾਬਕ ਮੁਲਜ਼ਮ ਨੇ ਜਮਾਲਪੁਰ ਨਿਵਾਸੀ ਲਵਦੀਪ ਸਿੰਘ ਨੂੰ ਖੁਦ ਨੂੰ ਵਿਭਾਗੀ ਅਧਿਕਾਰੀ ਦੱਸਦੇ ਹੋਏ ਭਰੋਸੇ ’ਚ ਲਿਆ ਅਤੇ ਕੰਮ ਦੇ ਬਦਲੇ ਭਾਰੀ ਨਕਦੀ ਠੱਗ ਲਈ। ਸ਼ਿਕਾਇਤ ਮਿਲਣ ਤੋਂ ਬਾਅਦ ਸ਼ੁਰੂਆਤੀ ਤੌਰ ’ਤੇ ਮਾਮਲਾ ਰਿਸ਼ਵਤਖੋਰੀ ਦਾ ਲੱਗਾ, ਜਿਸ ’ਤੇ ਇਸ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ।
ਇਹ ਵੀ ਪੜ੍ਹੋ : Sorry 7 ਦਿਨਾਂ ਤੋਂ ਪਹਿਲਾਂ ਨਹੀਂ ਮਿਲ ਸਕਦੀ ਗੈਸ ਸਿਲੰਡਰ ਦੀ ਸਪਲਾਈ, ਡੀਲਰ ਲੋਕਾਂ ਨੂੰ ਕਰ ਰਹੇ ਫੋਨ
ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਕਿ ਗੁਰਜਿੰਦਰ ਸਿੰਘ ਰੈਵੇਨਿਊ ਵਿਭਾਗ ਵਿਚ ਕਿਸੇ ਵੀ ਅਹੁਦੇ ’ਤੇ ਤਾਇਨਾਤ ਨਹੀਂ ਹੈ। ਵਿਜੀਲੈਂਸ ਨੇ ਸਪੱਸ਼ਟ ਕੀਤਾ ਕਿ ਮੁਲਜ਼ਮ ਨੇ ਖੁਦ ਨੂੰ ਸਰਕਾਰੀ ਮੁਲਾਜ਼ਮ ਦੱਸ ਕੇ ਆਮ ਲੋਕਾਂ ਨੂੰ ਡਰਾ ਕੇ ਅਤੇ ਲਾਲਚ ਜ਼ਰੀਏ ਠੱਗੀ ਨੂੰ ਅੰਜਾਮ ਦਿੱਤਾ। ਕਿਉਂਕਿ ਮੁਲਜ਼ਮ ਸਰਕਾਰੀ ਸੇਵਕ ਨਹੀਂ ਪਾਇਆ ਗਿਆ, ਇਸ ਲਈ ਉਸ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਬਜਾਏ ਧੋਖਾਦੇਹੀ ਦਾ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਦੀ ਰਿਪੋਰਟ ਦੇ ਆਧਾਰ ’ਤੇ ਥਾਣਾ ਸਾਹਨੇਵਾਲ ਵਿਚ ਮੁਲਜ਼ਮ ਦੇ ਖਿਲਾਫ ਆਈ. ਪੀ. ਸੀ. ਦੀ ਧਾਰਾ 420 ਤਹਿਤ ਕੇਸ ਨੰ. 356 ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਹੁਣ ਮੁਲਜ਼ਮ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਉਸ ਨੇ ਇਸ ਤਰ੍ਹਾਂ ਦੀ ਠੱਗੀ ਹੋਰ ਕਿਨ੍ਹਾਂ-ਕਿਨ੍ਹਾਂ ਲੋਕਾਂ ਨਾਲ ਕੀਤੀ ਹੈ, ਨਾਲ ਹੀ ਹੋਰਨਾਂ ਪੀੜਤਾਂ ਦੀ ਪਛਾਣ ਕਰਨ ਦੇ ਵੀ ਯਤਨ ਕੀਤੇ ਜਾ ਰਹੇ ਹਨ।
ਨਵੇਂ ਸਾਲ ਤੋਂ ਪਹਿਲਾਂ ਪੰਜਾਬ 'ਚ ਵਧਾਈ ਗਈ ਸੁਰੱਖਿਆ, ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
NEXT STORY