ਅੰਮ੍ਰਿਤਸਰ/ਗਾਜ਼ੀਆਬਾਦ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲਸ ਨੇ ਇੱਕ ਮੁਸਲਿਮ ਨੌਜਵਾਨ ਨੂੰ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਉਕਤ ਨੌਜਵਾਨ 'ਤੇ ਸਰੋਵਰ ਵਿੱਚ ਵੁਜ਼ੂ (ਕੁਰਲੀ ਕਰਨ) ਦਾ ਇਲਜ਼ਾਮ ਹੈ।
ਨੌਜਵਾਨ ਦੀ ਗ੍ਰਿਫ਼ਤਾਰੀ: ਦੱਸ ਦਈਏ ਕਿ ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਉਕਤ ਨੌਜਵਾਨ ਵੱਲੋਂ ਵੁਜ਼ੂ ਕਰਨ ਦੀ ਇਕ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਮਾਮਲਾ ਬਹੁਚ ਭਖ ਗਿਆ। ਪੁਲਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਹੈ।
ਗਾਜ਼ੀਆਬਾਦ 'ਚ ਪਹੁੰਚੀ ਸ਼ਿਕਾਇਤ : ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਿੱਖ ਭਾਈਚਾਰੇ ਵੱਲੋਂ ਇਸ 'ਤੇ ਪ੍ਰਤੀਕਿਰਿਆ ਵੀ ਦਿੱਤੀ ਗਈ। ਮਾਮਲਾ ਜ਼ਿਆਦਾ ਵਧਣ ਤੋਂ ਬਾਅਦ ਇਸ ਘਟਨਾ ਦੇ ਸਬੰਧ ਵਿੱਚ ਬੀਤੀ ਰਾਤ ਕੁਝ ਸਿੱਖ ਨੌਜਵਾਨਾਂ ਵੱਲੋਂ ਗਾਜ਼ੀਆਬਾਦ ਵਿੱਚ ਉਕਤ ਨੌਜਵਾਨ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅੱਜ ਅੰਮ੍ਰਿਤਸਰ ਪੁਲਸ ਕੋਲ ਇਸ ਸਬੰਧੀ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ।
ਧਾਰਮਿਕ ਭਾਵਨਾਵਾਂ ਨੂੰ ਪਹੁੰਚਾਈ ਠੇਸ
ਪੁਲਸ ਮੁਤਾਬਕ ਨੌਜਵਾਨ 'ਤੇ ਦੋਸ਼ ਹੈ ਕਿ ਉਸ ਨੇ ਸਰੋਵਰ ਵਿੱਚ ਵੁਜ਼ੂ ਕਰਕੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਸਿਹਤ ਬੀਮਾ ਯੋਜਨਾ' ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ, ਲਾਏ ਵੱਡੇ ਇਲਜ਼ਾਮ (ਵੀਡੀਓ)
NEXT STORY