ਫਗਵਾੜਾ (ਜਲੋਟਾ) : ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਸਥਾਨਕ ਬਾਬਾ ਗਧੀਆ ਇਲਾਕੇ ਵਿੱਚ ਇੱਕ ਨੌਜਵਾਨ ਨੂੰ ਸ਼ੱਕੀ ਹਾਲਾਤ 'ਚ ਕਾਬੂ ਕਰਕੇ ਉਸ ਪਾਸੋਂ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਅਤੇ ਬਹੁਤ ਵੱਡੀ ਮਾਤਰਾ 'ਚ ਨਸ਼ੀਲੇ ਕੈਪਸੂਲ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ।
ਇਹ ਵੀ ਪੜ੍ਹੋ : Punjab: ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਹੁਣ ਧੜਾ-ਧੜ ਕੱਟ ਹੋ ਰਹੇ ਚਲਾਨ
ਜਾਣਕਾਰੀ ਮੁਤਾਬਕ, ਪੁਲਸ ਨੇ ਕਿਸ਼ਨ ਸ਼ਰਮਾ ਪੁੱਤਰ ਗੁਰਦਿਆਲ ਚੰਦ ਵਾਸੀ ਬਾਬਾ ਗਧੀਆ, ਫਗਵਾੜਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 16,300 ਨਸ਼ੀਲੀਆਂ ਗੋਲੀਆਂ ਅਤੇ 15,500 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਖ਼ਬਰ ਲਿਖੇ ਜਾਣ ਤੱਕ ਪੁਲਸ ਨੇ ਮੁਲਜ਼ਮ ਕਿਸ਼ਨ ਸ਼ਰਮਾ ਖਿਲਾਫ ਥਾਣਾ ਸਿਟੀ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
NEXT STORY