ਲਾਲੜੂ (ਗੁਰਜੀਤ) : ਹੰਡੇਸਰਾ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਦੋ ਦੇਸੀ ਪਿਸਤੌਲਾਂ ਤੇ 20 ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਅਨਮੋਲ ਧੀਮਾਨ ਵਾਸੀ ਬਲਦੜਬਾੜਾ, ਜ਼ਿਲ੍ਹਾ ਮੰਡੀ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਥਾਣਾ ਹੰਡੇਸਰਾ ਦੇ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਤੇ ਅਪਰਾਧਿਕ ਅਨਸਰਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਟੀ-ਪੁਆਇੰਟ ਪਿੰਡ ਨਗਲਾ ਨੇੜੇ ਇਕ ਨੌਜਵਾਨ ਮੋਢੇ ’ਤੇ ਬੈਗ ਲਟਕਾਈ ਪੈਦਲ ਆਉਂਦਾ ਦਿਖਾਈ ਦਿੱਤਾ।
ਪੁਲਸ ਨੂੰ ਦੇਖ ਕੇ ਉਹ ਘਬਰਾ ਗਿਆ ਤੇ ਪਿੱਛੇ ਮੁੜਨ ਦੀ ਕੋਸ਼ਿਸ਼ ਕਰਨ ਲੱਗਾ, ਜਿਸ ’ਤੇ ਪੁਲਸ ਨੂੰ ਸ਼ੱਕ ਹੋਇਆ। ਪੁਲਸ ਨੇ ਉਸ ਨੂੰ ਕਾਬੂ ਕਰਕੇ ਬੈਗ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਬੈਗ ’ਚੋਂ ਦੋ ਦੇਸੀ ਪਿਸਤੌਲ ਤੇ 20 ਜਿੰਦਾ ਕਾਰਤੂਸ ਬਰਾਮਦ ਹੋਏ। ਮੁਲਜ਼ਮ ਕੋਲ ਹਥਿਆਰਾਂ ਸਬੰਧੀ ਕੋਈ ਲਾਈਸੈਂਸ ਜਾਂ ਪਰਮਿਟ ਨਾ ਹੋਣ ਕਾਰਨ ਉਸ ਨੂੰ ਗ੍ਰਿਫ਼ਾਤਾਰ ਕਰ ਲਿਆ ਗਿਆ। ਪੁਲਸ ਨੇ ਉਸ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਨੂੰ ਡੇਰਾਬਸੀ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਸ ਨੇ ਉਸ ਦਾ ਚਾਰ ਦਿਨਾਂ ਦਾ ਰਿਮਾਂਡ ਹਾਸਲ ਕੀਤਾ। ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਹਥਿਆਰ ਉਸ ਨੇ ਕਿੱਥੋਂ ਪ੍ਰਾਪਤ ਕੀਤੇ ਅਤੇ ਇਨ੍ਹਾਂ ਨੂੰ ਕਿੱਥੇ ਲਿਜਾਇਆ ਜਾ ਰਿਹਾ ਸੀ।
ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ ਨੂੰ ਲਿੱਖੀ ਚਿੱਠੀ
NEXT STORY