ਚੰਡੀਗੜ੍ਹ (ਸੁਸ਼ੀਲ) : ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਇਕ ਨੌਜਵਾਨ ਨੂੰ ਸੈਕਟਰ-25 ਸਥਿਤ ਖੇੜਾ ਮੰਦਰ ਨੇੜਿਓਂ ਪਿਸਤੌਲ ਅਤੇ ਕਾਰਤੂਸ ਸਮੇਤ ਕਾਬੂ ਕੀਤਾ ਗਿਆ। ਫੜ੍ਹੇ ਗਏ ਮੁਲਜ਼ਮ ਦੀ ਪਛਾਣ ਸੈਕਟਰ-25 ਦੇ ਰਹਿਣ ਵਾਲੇ ਸੁਨੀਲ ਕੁਮਾਰ ਵਜੋਂ ਹੋਈ ਹੈ। ਸੈਕਟਰ-11 ਥਾਣਾ ਪੁਲਸ ਨੇ ਪਿਸਤੌਲ ਬਰਾਮਦ ਕਰ ਕੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।
ਸੈਕਟਰ-11 ਥਾਣਾ ਇੰਚਾਰਜ ਜਸਬੀਰ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਸੈਕਟਰ-25 ਵਿਚ ਗਸ਼ਤ ਕਰ ਰਹੀ ਸੀ। ਜਦੋਂ ਪੁਲਸ ਟੀਮ ਖੇੜਾ ਮੰਦਰ ਨੇੜੇ ਪਹੁੰਚੀ ਤਾਂ ਸ਼ੱਕੀ ਨੌਜਵਾਨ ਨੂੰ ਆਉਂਦਾ ਦੇਖਿਆ ਗਿਆ। ਪੁਲਸ ਨੇ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਭੱਜਣ ਲੱਗਾ। ਪੁਲਸ ਟੀਮ ਨੇ ਪਿੱਛਾ ਕਰ ਕੇ ਉਸ ਨੂੰ ਕਾਬੂ ਕਰ ਲਿਆ। ਪੁਲਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪੁਲਸ ਮੁਲਜ਼ਮ ਨੂੰ ਚਾਕੂ ਸਮੇਤ ਫੜ੍ਹ ਚੁੱਕੀ ਹੈ।
ਤਰਨਤਾਰਨ ’ਚ ਗੁਰੂ ਘਰ ਤੋਂ ਮੱਥਾ ਟੇਕ ਕੇ ਆ ਰਹੇ ਨਿਹੰਗ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
NEXT STORY