ਲੁਧਿਆਣਾ (ਗਣੇਸ਼)– ਮਹਾਨਗਰ ਦੇ ਸਲੇਮ ਟਾਬਰੀ ਇਲਾਕੇ ਵਿੱਚ ਦਿਨ-ਦਿਹਾੜੇ ਗੁੰਡਾਗਰਦੀ ਦਾ ਖੌਫਨਾਕ ਮਾਮਲਾ ਸਾਹਮਣੇ ਆਇਆ ਹੈ। ਪੀਐਨਬੀ ਬੈਂਕ ਵਾਲੀ ਗਲੀ ਵਿੱਚ ਸਥਿਤ ਇੱਕ ਅਚਾਰ ਫੈਕਟਰੀ ਨੇੜੇ ਕਰੀਬ 8 ਨੌਜਵਾਨਾਂ ਵੱਲੋਂ 20 ਸਾਲਾ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਇਸ ਘਟਨਾ ਦੀ ਪੂਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਦੀ ਵੀਡੀਓ ਇਲਾਕੇ ਵਿੱਚ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਜ਼ਖ਼ਮੀ ਨੌਜਵਾਨ ਦੀ ਪਹਿਚਾਣ ਮਨਰਾਜਪ੍ਰੀਤ ਸਿੰਘ ਵਾਸੀ ਸਲੇਮ ਟਾਬਰੀ ਵਜੋਂ ਹੋਈ ਹੈ। ਗੰਭੀਰ ਹਾਲਤ ਵਿੱਚ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਹਾਲਤ ਵਿਗੜਣ ਕਾਰਨ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਪੀੜਤ ਦੇ ਪਿਤਾ ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦੁਕਾਨ ਤੋਂ ਚੌਕ ਵੱਲ ਜਾ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨਾਂ ਨੇ ਉਸ ਨੂੰ ਰੋਕ ਕੇ ਗੱਡੀ ਹੌਲੀ ਚਲਾਉਣ ਨੂੰ ਲੈ ਕੇ ਤਕਰਾਰ ਸ਼ੁਰੂ ਕਰ ਦਿੱਤੀ। ਪਹਿਲਾਂ ਦੋਵਾਂ ਧਿਰਾਂ ਵਿਚਾਲੇ ਬਹਿਸ ਅਤੇ ਗਾਲੀ-ਗਲੌਚ ਹੋਈ, ਪਰ ਲੋਕ ਇਕੱਠੇ ਹੋਣ ’ਤੇ ਮੁਲਜ਼ਮ ਉਥੋਂ ਚਲੇ ਗਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ
ਪਰਿਵਾਰ ਮੁਤਾਬਕ ਕੁਝ ਸਮੇਂ ਬਾਅਦ ਕਰੀਬ 8 ਨੌਜਵਾਨ ਨਸ਼ੇ ਦੀ ਹਾਲਤ ਵਿੱਚ ਦੁਬਾਰਾ ਮੌਕੇ ’ਤੇ ਆਏ ਅਤੇ ਮਨਰਾਜਪ੍ਰੀਤ ਨੂੰ ਘੇਰ ਕੇ ਉਸ ’ਤੇ ਦਾਤਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਮਨਰਾਜਪ੍ਰੀਤ ਦੇ ਪੇਟ ਅਤੇ ਮੋਢੇ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਫਿਲਹਾਲ ਚੰਡੀਗੜ੍ਹ ਵਿੱਚ ਉਸ ਦਾ ਇਲਾਜ ਜਾਰੀ ਹੈ ਅਤੇ ਲਗਾਤਾਰ ਮੈਡੀਕਲ ਜਾਂਚਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ ਪਿੱਛੇ
ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਹਮਲਾਵਰ ਪਹਿਲਾਂ ਵੀ ਇਲਾਕੇ ਵਿੱਚ ਗੁੰਡਾਗਰਦੀ ਦੀਆਂ ਵਾਰਦਾਤਾਂ ਕਰ ਚੁੱਕੇ ਹਨ ਅਤੇ ਸਿਆਸੀ ਸ਼ਹਿ ਕਾਰਨ ਲੋਕਾਂ ਵਿੱਚ ਉਨ੍ਹਾਂ ਦਾ ਡਰ ਬਣਿਆ ਹੋਇਆ ਹੈ। ਉਧਰ, ਥਾਣਾ ਪ੍ਰਭਾਰੀ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਹਾਲੇ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹੈ। ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੌਜਵਾਨ ਦੇ ਬਿਆਨਾਂ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਨੇ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ ਨੂੰ ਹੋਣਗੇ ਵਿਸ਼ਾਲ ਸਮਾਗਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਘਰ ਦੇ ਬਾਹਰ ਬੈਠੀ ਮਹਿਲਾ ਤੋਂ ਖੋਹ ਕੇ ਲੈ ਗਏ ਮੋਬਾਈਲ, ਰੋਕੇ ਜਾਣ 'ਤੇ ਮਹਿਲਾ ਨੂੰ ਵੀ ਮੋਟਰਸਾਈਕਲ ਨਾਲ ਘੜੀਸਿਆ
NEXT STORY