ਤਰਨਤਾਰਨ (ਰਮਨ) : ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ’ਚ ਜਾ ਰਹੇ ਤਿੰਨ ਮੁੰਡਿਆਂ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਾਦਸਾ ਭਿੱਖੀਵਿੰਡ ਸਥਿਤ ਬੀ.ਐੱਸ.ਐੱਫ. ਕੈਂਪ ਨੇੜੇ ਦੇਰ ਰਾਤ ਕਰੀਬ 2 ਵਜੇ ਉਸ ਸਮੇਂ ਵਾਪਰਿਆ ਜਦੋਂ ਇਕ ਮੋਟਰਸਾਈਕਲ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ 'ਚ ਤਿੰਨ ਨਾਬਾਲਗ ਮੁੰਡਿਆਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ ਅੱਡੇ 'ਚ ਸੁੱਟਿਆ
ਮ੍ਰਿਤਕਾਂ ਦੀ ਪਛਾਣ ਅਭਿਜੋਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਮਾੜੀ ਮੇਘਾ, ਹਰਮਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਚੇਲਾ ਕਲੋਨੀ ਭਿੱਖੀਵਿੰਡ ਅਤੇ ਰਵੀ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਕਲਸੀਆਂ ਕਲਾਂ ਵਜੋਂ ਹੋਈ ਹੈ। ਤਿੰਨ ਮੁੰਡਿਆਂ ਦੀ ਇਕੱਠਿਆਂ ਮੌਤ ਹੋਣ ਕਾਰਣ ਇਲਾਕੇ ਵਿਚ ਸੋਗ ਦੀ ਲਹਿਰ ਹੈ। ਫਿਲਹਾਲ ਪੁਲਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਹਾਦਸੇ ਦੇ ਕਾਰਨਾਂ ਸੰਬੰਧੀ ਵੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਹਾਲੀ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਪੁਲਸ ਵਲੋਂ ਚੱਪੇ-ਚੱਪੇ ਦੀ ਕੀਤੀ ਗਈ ਜਾਂਚ
NEXT STORY