ਪਠਾਨਕੋਟ (ਧਰਮਿੰਦਰ)- ਜ਼ਿਲ੍ਹਾ ਪਠਾਨਕੋਟ ਦੇ ਪਿੰਡ ਸਮਰਾਲਾ ਵਿੱਚ ਇੱਕ 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਇਹ ਵੀ ਪੜ੍ਹੋ- ਰੂਪਨਗਰ ਜ਼ਿਲ੍ਹੇ ’ਚ ਇਨ੍ਹਾਂ ਵਾਹਨਾਂ ਦੀ ਐਂਟਰੀ ਬੈਨ
ਮਿਲੀ ਜਾਣਕਾਰੀ ਅਨੁਸਾਰ ਪਿੰਡ ਸਮਰਾਲਾ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਪਿੰਡ ਰਾਜਕਰੂਰਾ ਵੱਲ ਜਾ ਰਿਹਾ ਸੀ। ਇਸ ਦੌਰਾਨ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਮੁਲਜ਼ਮ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
ਮ੍ਰਿਤਕ ਦੇ ਪਰਿਵਾਰਕ ਰਿਸ਼ਤੇਦਾਰਾਂ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਉੱਧਰ, ਇਸ ਸਬੰਧੀ ਐਸਐਸਪੀ ਪਠਾਨਕੋਟ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਸਾਹਮਣੇ ਆ ਰਿਹਾ ਹੈ। ਮੁਲਜ਼ਮ ਫ਼ਰਾਰ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਨਿੱਜੀ ਹਸਪਤਾਲ 'ਤੇ ਹਮਲਾ, ਹੋਇਆ ਵੱਡਾ ਧਮਾਕਾ, ਮਰੀਜ਼ ਵੀ ਗਏ ਕੰਬ
NEXT STORY