ਮੋਗਾ (ਕਸ਼ਿਸ਼) : ਮੋਗਾ ਦੇ ਕਸਬਾ ਬਾਘਾ ਪੁਰਾਣਾ ਵਿਚ ਬੀਤੀ ਰਾਤ ਇਕ ਤੇਜ਼ ਰਫ਼ਤਾਰ ਕਾਰ ਸੂਏ ਵਿਚ ਡਿੱਗ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਸਵਾਰ ਨੌਜਵਾਨ ਪਿੰਡ ਮਾਲਾ ਵੱਲੋਂ ਆ ਰਿਹਾ ਸੀ। ਜਿਸ ਨੇ ਸਰਕਾਰੀ ਸਕੂਲ ਦੇ ਗਰਾਊਂਡ ਵਿਚ ਖੇਡ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰੀ ਜਿਸ ਤੋਂ ਬਾਅਦ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਇਸ ਮਗਰੋਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਅਤੇ ਹਾਲਤ ਜ਼ਿਆਦਾ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਚ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ 'ਚ ਨਵਾਂ ਕਾਨੂੰਨ ਲਾਗੂ, 5 ਹਜ਼ਾਰ ਦਾ ਚਲਾਨ, ਪਾਸਪੋਰਟ 'ਚ ਵੀ ਆਵੇਗੀ ਦਿੱਕਤ
ਇੱਥੇ ਵੀ ਦੱਸਣਾ ਬਣਦਾ ਹੈ ਕਿ ਨੌਜਵਾਨਾਂ ਵਿਚ ਟੱਕਰ ਮਾਰਨ ਤੋਂ ਬਾਅਦ ਤੇਜ਼ ਰਫਤਾਰ ਹੋਣ ਕਾਰਣ ਨੌਜਵਾਨ ਨੇ ਆਪਣੀ ਕਾਰ ਸੂਏ ਵਿਚ ਸੁੱਟ ਲਈ ਅਤੇ ਲੋਕਾਂ ਦੇ ਕਹਿਣ ਮੁਤਾਬਕ ਕਾਰ ਚਾਲਕ ਨੌਜਵਾਨ ਨੇ ਭਾਰੀ ਨਸ਼ਾ ਕੀਤਾ ਹੋਇਆ ਸੀ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਵਾਲਿਓ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗੀ ਕਣਕ ਮਿਲਣੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਈਂ-ਚਾਈਂ ਆਸਟ੍ਰੇਲੀਆ ਗਏ ਸੀ ਪਤੀ-ਪਤਨੀ, ਹਾਲਾਤ ਵੇਖ ਹੁਣ ਮੁੜ ਘਰ ਵਾਪਸੀ ਦੀ ਕੀਤੀ ਤਿਆਰੀ
NEXT STORY