ਖਮਾਣੋਂ (ਜਟਾਣਾ/ਸੰਜੀਵ/ਅਰੋੜਾ) : ਪਿੰਡ ਖੰਟ ਵਿਖੇ ਮਾਪਿਆਂ ਦੇ ਇਕਲੌਤੇ 19 ਸਾਲਾ ਪੁੱਤਰ ਨੇ ਆਰਥਿਕ ਤੰਗੀ ਅਤੇ ਦਿਮਾਗ਼ੀ ਪਰੇਸ਼ਾਨੀ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਬਲਵੀਰ ਸਿੰਘ ਨੇ ਦੱਸਿਆ ਕੇ ਦਲਿਤ ਭਾਈਚਾਰੇ ਨਾਲ ਸਬੰਧਿਤ ਲਖਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਜੋ ਕਿ ਆਰਥਿਕ ਤੰਗੀ ਕਾਰਨ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ, ਉਸ ਨੇ ਰਾਤ ਦੇ ਸਮੇਂ ਆਪਣੇ ਘਰ 'ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।
ਸਹਾਇਕ ਥਾਣੇਦਾਰ ਜਗਦੀਪ ਸਿੰਘ ਅਨੁਸਾਰ ਮਾਪਿਆਂ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਨ ਉਪਰੰਤ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਹੌਲੀ-ਹੌਲੀ ਜਲੰਧਰ ਜ਼ਿਲ੍ਹੇ 'ਚ ਘੱਟ ਰਿਹੈ ਕੋਰੋਨਾ, ਜਾਣੋ ਕੀ ਨੇ ਤਾਜ਼ਾ ਹਾਲਾਤ
NEXT STORY