ਲੁਧਿਆਣਾ (ਰਾਜ) : ਡਾਬਾ ਇਲਾਕੇ ’ਚ ਇਕ ਨੌਜਵਾਨ ਨੇ ਸ਼ੱਕੀ ਹਾਲਾਤ ’ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦਾ ਨਾਂ ਰਿੱਕੀ ਹੈ। ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।
ਏ. ਐੱਸ. ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਰਿੱਕੀ ਲੋਹੇ ਦਾ ਕੰਮ ਕਰਦਾ ਹੈ, ਉਸ ਦਾ ਇਕ ਪੁੱਤਰ ਵੀ ਹੈ। ਪਰਿਵਾਰ ਮੁਤਾਬਕ ਉਸ ਨੇ ਛੱਤ ਵਾਲੇ ਪੱਖੇ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਲੰਧਰ 'ਚ ਹੁਣ ਬੱਸ ਸਟੈਂਡ ਨੇੜੇ ਲੱਗੇਗਾ ਸੰਡੇ ਬਾਜ਼ਾਰ, ਬਣੇ ਵੈਂਡਿੰਗ ਜ਼ੋਨ ਪੁਆਇੰਟ
NEXT STORY