ਫਾਜ਼ਿਲਕਾ (ਨਾਗਪਾਲ) : ਸਥਾਨਕ ਨਵੀਂ ਆਬਾਦੀ ਮੁਹੱਲੇ ’ਚ ਇਕ ਨੌਜਵਾਨ ਵੱਲੋਂ ਘਰ ’ਚ ਪੱਖੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਧੇ ਸ਼ਿਆਮ ਨਾਂ ਦਾ 35 ਸਾਲਾ ਨੌਜਵਾਨ ਆਪਣੇ ਘਰ ’ਚ ਇਕੱਲਾ ਰਹਿ ਰਿਹਾ ਸੀ।
ਉਸ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ, ਜਿੱਥੇ ਉਸ ਨੇ ਘਰ ’ਚ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ।
ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ ਜਾਰੀ
NEXT STORY