ਡੇਰਾਬੱਸੀ (ਵਿਕਰਮਜੀਤ) : ਪਿੰਡ ਮੀਰਪੁਰ ਵਿਖੇ ਵਿਅਕਤੀ ਵੱਲੋਂ ਫ਼ਾਹਾ ਲੈ ਖ਼ੁਦਕਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਜਸਪਾਲ ਸਿੰਘ ਅਨੁਸਾਰ ਸੂਚਨਾ ਮਿਲੀ ਸੀ ਕਿ ਪਿੰਡ ਮੀਰਪੁਰ ਵਿਖੇ ਕਿਰਾਏ ’ਤੇ ਰਹਿੰਦੇ ਨੋਜਵਾਨ ਨੇ ਫ਼ਾਹਾ ਲੈ ਲਿਆ ਹੈ।
ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲਿਆ। ਮ੍ਰਿਤਕ ਦੀ ਪਛਾਣ ਅਮਿਤ ਕੁਮਾਰ ਪੁੱਤਰ ਸੁਰਜ ਪਾਲ ਵਾਸੀ ਦਿੱਲੀ ਵਜੋਂ ਹੋਈ। ਅਮਿਤ ਕਈ ਸਾਲਾਂ ਤੋਂ ਮੀਰਪੁਰ ਵਿਖੇ ਕਿਰਾਏ ’ਤੇ ਰਹਿ ਰਿਹਾ ਸੀ। ਉਹ ਮਹੀਨੇ ਤੋਂ ਕੰਮ ਨਾ ਮਿਲਣ ਕਾਰਨ ਪਰੇਸ਼ਾਨ ਸੀ। ਇਸ ਕਾਰਨ ਉਸ ਨੇ ਕਮਰੇ ’ਚ ਫ਼ਾਹਾ ਲੈ ਕੇ ਜੀਵਨ ਲੀਲਾ ਖ਼ਤਮ ਕਰ ਲਈ। ਪੁਲਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਵੱਡੀ ਖ਼ਬਰ! ਦਿਲਜੀਤ ਦੋਸਾਂਝ ਨੂੰ ਭਾਰਤ 'ਚ ਵੱਡਾ ਝਟਕਾ
NEXT STORY