ਬਠਿੰਡਾ (ਵਰਮਾ) : ਵਿਆਹ ’ਤੇ ਲੱਖਾਂ ਰੁਪਏ ਖਰਚ ਕੇ ਵਿਦੇਸ਼ ਭੇਜੀ ਲਾੜੀ ਨੇ ਪਿੰਡ ਕਲਿਆਣ ਮੱਲਕਾ ਦੇ ਰਹਿਣ ਵਾਲੇ ਇਕ ਨੌਜਵਾਨ ਤੋਂ ਮੂੰਹ ਮੋੜ ਲਿਆ, ਜਿਸ ਕਾਰਨ ਉਕਤ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ-ਲੀਲਾ ਸਮਾਪਤ ਕਰ ਲਈ। ਪੁਲਸ ਨੇ ਇਸ ਸਬੰਧੀ ਮੁਲਜ਼ਮ ਲੜਕੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕਲਿਆਣ ਮੱਲਕਾ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਨੇ ਥਾਣਾ ਨਥਾਣਾ ਵਿਖੇ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਉਸ ਦੇ ਲੜਕੇ ਗੁਰਪ੍ਰੀਤ ਸਿੰਘ (32) ਦਾ ਵਿਆਹ ਆਸਟ੍ਰੇਲੀਆ ਨਿਵਾਸੀ ਰੁਪਿੰਦਰ ਕੌਰ ਪੁੱਤਰੀ ਕਰਮਜੀਤ ਸਿੰਘ ਨਾਲ ਹੋਇਆ ਸੀ, ਜਿਸ ਦਾ ਸਾਰਾ ਖਰਚਾ ਉਨ੍ਹਾਂ ਨੇ ਕੀਤਾ ਸੀ।
ਇਹ ਵੀ ਪੜ੍ਹੋ : CIA ਸਟਾਫ਼ ਪੁਲਸ ਵੱਲੋਂ ਟਰੱਕ ’ਚੋਂ 84 ਕਿਲੋ ਭੁੱਕੀ ਬਰਾਮਦ, 2 ਗ੍ਰਿਫ਼ਤਾਰ
ਪੀੜਤ ਪਿਤਾ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਕਤ ਲੜਕੀ ਨੇ ਉਸ ਦੇ ਲੜਕੇ ਨੂੰ ਵਿਦੇਸ਼ ਲਿਜਾਣਾ ਸੀ ਪਰ ਵਿਦੇਸ਼ ਪਹੁੰਚ ਕੇ ਰੁਪਿੰਦਰ ਕੌਰ ਦੇ ਇਰਾਦੇ ਬਦਲ ਗਏ। ਉਸ ਨੇ ਉਨ੍ਹਾਂ ਦੇ ਲੜਕੇ ਦੀ ਫਾਈਲ ਨਹੀਂ ਲਾਈ ਤੇ ਬਾਅਦ ’ਚ ਉਸ ਨਾਲ ਗੱਲ ਕਰਨੀ ਵੀ ਬੰਦ ਕਰ ਦਿੱਤੀ, ਜਿਸ ਕਾਰਨ ਉਨ੍ਹਾਂ ਦਾ ਪੁੱਤਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਬੀਤੇ ਦਿਨ ਉਨ੍ਹਾਂ ਦੇ ਲੜਕੇ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕੈਨੇਡਾ ਨਾਲ ਤਣਾਅ ਦਰਮਿਆਨ ਭਾਰਤ ਸਰਕਾਰ ਨੇ ਟੀਵੀ ਚੈਨਲਾਂ ਲਈ ਜਾਰੀ ਕੀਤੀ ਐਡਵਾਈਜ਼ਰੀ
ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਲੜਕੀ ਰੁਪਿੰਦਰ ਕੌਰ, ਉਸ ਦੇ ਪਿਤਾ ਕਰਮਜੀਤ ਸਿੰਘ, ਮਾਤਾ ਸਰਬਜੀਤ ਕੌਰ ਵਾਸੀ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਤੋਂ ਇਲਾਵਾ ਰਾਣੀ ਕੌਰ ਅਤੇ ਜਸਪ੍ਰੀਤ ਸਿੰਘ ਵਾਸੀ ਧੂਰਕੋਟ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਲੋੜੀਂਦੇ ਅੱਤਵਾਦੀ ਦਾ ਕੈਨੇਡਾ ਵਿਚ ਕਤਲ ਹੋਣ ਬਾਰੇ Winnipeg ਪੁਲਸ ਦਾ ਪਹਿਲਾ ਬਿਆਨ
NEXT STORY