ਜਲਾਲਾਬਾਦ : ਪੁਲਸ ਵੱਲੋਂ ਚਿੱਟਾ ਵੇਚਣ ਲਈ ਮਜ਼ਬੂਰ ਕਰਨ ਕਾਰਨ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਕਰਨ ਵਾਲੇ ਦੀ ਪਛਾਣ ਦਲਵੀਰ ਸਿੰਘ ਉਰਫ਼ ਦੁੱਲਾ ਵਜੋਂ ਹੋਈ ਸੀ। ਇਸ ਮਾਮਲੇ 'ਚ ਦੁਲਲਾ ਦੇ ਪਰਿਵਾਰ ਵਾਲਿਆਂ ਨੇ ਪੁਲਸ 'ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਪੁਲਸ ਵੱਲੋਂ ਆਪਣੇ 2 ਮੁਲਾਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਦੋਵਾਂ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਜ਼ਿਕਰਯੋਗ ਹੈ ਕਿ ਦੁੱਲਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਮੋਬਾਇਲ 'ਤੇ ਇਕ ਵੀਡੀਓ ਬਣਾਈ ਸੀ , ਜਿਸ ਵਿਚ ਉਹ ਕਹਿ ਰਿਹਾ ਸੀ ਕਿ ਉਸ ਨੂੰ 2 ਪੁਲਸ ਮੁਲਾਜ਼ਮਾਂ ਵੱਲੋਂ ਚਿੱਟਾ ਵੇਚਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਅਤੇ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਮੰਗ ਵੀ ਕਰ ਰਹੇ ਸਨ। ਦੁੱਲਾ ਨੇ ਕਿਹਾ ਕਿ ਉਹ ਕੰਮ ਨਹੀਂ ਕਰਨਾ ਚਾਹੁੰਦਾ ਅਤੇ ਇਸ ਕਾਰਨ ਦੇ ਚੱਲਦਿਆਂ ਖੁਦਕੁਸ਼ੀ ਕਰਨ ਜਾ ਰਿਹਾ ਹੈ। ਉਸ ਤੋਂ ਬਾਅਦ ਦੁੱਲਾ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ- ਭਗਵੰਤ ਮਾਨ ਨੇ ਵਜ਼ਾਰਤ ਬਣਾ ਕੇ ਸਿਰਜਿਆ ਨਵਾਂ ਇਤਿਹਾਸ, ਉਹ ਕਰ ਵਿਖਾਇਆ ਜੋ ਅੱਜ ਤੱਕ ਨਹੀਂ ਹੋਇਆ
ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਉਸ ਦੇ ਮੋਬਾਇਲ 'ਚ ਵੀਡੀਓ ਮਿਲੀ ਸੀ, ਜਿਸ ਨੂੰ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੂੰ ਦੇ ਦਿੱਤਾ ਗਿਆ ਹੈ। ਉਧਰ ਹੀ ਪੁਲਸ ਚੌਂਕੀ ਲਧੂਵਾਲਾ ਦੇ ਇੰਚਾਰਜ ਹਰਦੇਵ ਸਿੰਘ ਬੇਦੀ ਨੇ ਕਿਹਾ ਕਿ ਮਾਮਲੇ ਦੀ ਤਫਤੀਸ਼ ਐੱਸ.ਪੀ ਅਜੇ ਰਾਜ ਅਤੇ ਜਲਾਲਾਬਾਦ ਦੇ ਡੀ.ਐੱਸ.ਪੀ ਸੂਬੇਗ ਸਿੰਘ ਕਰ ਰਹੇ ਹਨ। ਪੁਲਸ ਨੇ ਕਿਹਾ ਕਿ ਜਿਸ ਮੋਬਾਇਲ ਤੋਂ ਵੀਡੀਓ ਬਣਾਇਆ ਗਿਆ ਸੀ, ਉਸ ਨੂੰ ਅਤੇ 2 ਪੁਲਸ ਮੁਲਾਜ਼ਮਾਂ ਦੇ ਮੋਬਾਇਲ ਜ਼ਬਤ ਕਰਕੇ ਫੌਰੇਂਸਿਕ ਲੈੱਬ 'ਚ ਜਾਂਚ ਲਈ ਭੇਜ ਦਿੱਤਾ ਹੈ। ਲੈੱਬ ਤੋਂ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਮੋਗਾ ਕਚਹਿਰੀ ਦੇ ਬਾਹਰ ਦੋ ਧਿਰਾਂ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਗੈਂਗਵਾਰ ਦਾ ਸ਼ੱਕ
ਮ੍ਰਿਤਕ ਦਲਵੀਰ ਸਿੰਘ ਦੇ ਚਾਚੇ ਦਰਸ਼ਨ ਸਿੰਘ ਨੇ ਦੱਸਿਆ ਕਿ ਦਲਵੀਰ ਨੇ 23 ਜੂਨ ਨੂੰ ਦੁੱਲਾ ਨੇ ਜ਼ਹਿਰੀਲੀ ਚੀਜ਼ ਖਾ ਲਈ ਸੀ। ਜਿਸ ਤੋਂ ਬਾਅਦ ਉਸ ਨੂੰ ਮੁਕਸਤਰ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਅਗਲੀ ਦਿਨ ਸਵੇਰੇ ਉਸ ਦੀ ਮੌਤ ਹੋ ਗਈ ਸੀ। ਉਸ ਦਾ ਪੋਸਟਮਾਰਟਮ ਵੀ ਮੁਕਤਸਰ ਸਿਵਲ ਹਸਪਤਾਲ 'ਚ ਹੋਇਆ ਸੀ । ਉਨ੍ਹਾਂ ਕਿਹਾ ਕਿ ਉਸ ਵੇਲੇ ਤੱਕ ਉਨ੍ਹਾਂ ਨੂੰ ਦੁੱਲਾ ਦੀ ਮੌਤ ਦੇ ਸਬੰਧ 'ਚ ਕਿਸੇ ਵੀ ਵਿਅਕਤੀ 'ਤੇ ਸ਼ੱਕ ਨਹੀਂ ਸੀ। ਇਸ ਕਾਰਨ ਉਨ੍ਹਾਂ ਦੇ ਬਿਆਨਾਂ 'ਤੇ ਪੁਲਸ ਚੌਂਕੀ ਲਧੂਵਾਲਾ ਦੀ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਸੀ । ਉਨ੍ਹਾਂ ਦੱਸਿਆ ਕਿ ਦੁੱਲਾ ਦੇ ਅੰਤਿਮ ਸੰਸਕਾਰ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਉਸ ਦੇ ਮੋਬਾਇਲ 'ਚ ਇਕ ਵੀਡੀਓ ਮਿਲੀ ਸੀ , ਜਿਸ 'ਚ ਮ੍ਰਿਤਕ ਨੇ ਲੱਖੇਵਾਲੀ ਥਾਣੇ ਦੇ 2 ਪੁਲਸ ਮੁਲਾਜ਼ਮਾਂ 'ਤੇ ਦੋਸ਼ ਲਾਏ ਸਨ।
ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਸੀ। ਇਸ ਸਬੰਧ 'ਚ ਪਰਿਵਾਰ ਵਾਲਿਆਂ ਨੇ ਲਧੂਵਾਲਾ ਥਾਣੇ ਦੇ ਇੰਚਾਰਜ ਨੂੰ ਜਾਣਕਾਰੀ ਦੇ ਦਿੱਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਸ ਨੂੰ ਮੋਬਾਇਲ ਵੀ ਜਮ੍ਹਾ ਕਰਵਾ ਦਿੱਤਾ । ਪਰਿਵਾਰ ਵਾਲਿਆਂ ਨੇ ਕਿਹਾ ਕਿ ਪੁਲਸ ਵੱਲੋਂ ਇਸ ਮਾਮਲੇ 'ਚ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰਕ ਮੈਂਬਰਾਂ ਨੇ ਪੁਲਸ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੁਲਸ ਦੋਵਾਂ ਮੁਲਾਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਪੀੜਤ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪੰਜਾਬ ਦੇ ਜਲ ਸਰੋਤ ਵਿਭਾਗ ਦੇ ਮੁਲਾਜ਼ਮਾਂ 'ਚ ਮਚੀ ਹਫੜਾ-ਦਫੜੀ, ਮਾਨ ਸਰਕਾਰ ਨੇ ਜਾਰੀ ਕੀਤਾ ਪੱਤਰ
NEXT STORY