ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਦੀ ਤੇਲਿਆਵਾਲੀ ਗਲੀ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਇੱਕ ਨੌਜਵਾਨ ਦੀ ਲਾਸ਼ ਉਸ ਦੇ ਘਰ 'ਚ ਫ਼ਾਹੇ ਨਾਲ ਲਟਕਦੀ ਮਿਲੀ। ਮ੍ਰਿਤਕ ਦੀ ਪਛਾਣ ਅੰਕੁਸ਼ ਵਜੋਂ ਹੋਈ ਹੈ, ਜੋ ਕਿ ਇੱਕ ਅਨਾਥ ਨੌਜਵਾਨ ਸੀ ਅਤੇ ਆਪਣੇ ਦਾਦਾ-ਦਾਦੀ ਦੇ ਘਰ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਅੰਕੁਸ਼ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਸਦੀ ਮਾਂ ਉਸਨੂੰ ਛੱਡ ਕੇ ਚਲੀ ਗਈ ਸੀ, ਜਿਸ ਤੋਂ ਬਾਅਦ ਮੁਹੱਲੇ ਦੇ ਲੋਕਾਂ ਨੇ ਇੱਕ ਕਮੇਟੀ ਬਣਾ ਕੇ ਉਸਦਾ ਪਾਲਣ-ਪੋਸ਼ਣ ਕੀਤਾ ਸੀ। ਅੰਕੁਸ਼ ਨੇ ਗੰਗਾਨਗਰ ਤੋਂ ਇਲੈਕਟ੍ਰੀਸ਼ੀਅਨ ਦਾ ਕੋਰਸ ਕੀਤਾ ਸੀ ਅਤੇ ਫਾਜ਼ਿਲਕਾ 'ਚ ਹੀ ਇਲੈਕਟ੍ਰੀਸ਼ੀਅਨ ਵਜੋਂ ਕੰਮ ਕਰਦਾ ਸੀ।
ਹੈਰਾਨੀ ਦੀ ਗੱਲ ਇਹ ਹੈ ਕਿ ਸਿਰਫ ਇੱਕ ਦਿਨ ਪਹਿਲਾਂ ਹੀ ਉਸਦੀ ਮੰਗਣੀ ਹੋਈ ਸੀ। ਅੰਕੁਸ਼ ਨੇ ਖ਼ੁਦ ਲਖਨਊ ਦੀ ਇੱਕ ਕੁੜੀ ਨੂੰ ਪਸੰਦ ਕੀਤਾ ਸੀ ਅਤੇ ਮੰਗਣੀ ਦੀਆਂ ਰਸਮਾਂ ਤੋਂ ਬਾਅਦ ਉਹ ਬੀਤੀ ਰਾਤ ਹੀ ਕੁੜੀ ਦੇ ਪਰਿਵਾਰਕ ਮੈਂਬਰਾਂ ਨੂੰ ਟਰੇਨ ਚੜ੍ਹਾਉਣ ਲਈ ਰੇਲਵੇ ਸਟੇਸ਼ਨ 'ਤੇ ਛੱਡ ਕੇ ਆਇਆ ਸੀ। ਸਵਰਨਕਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਵਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 10:30 ਵਜੇ ਇਸ ਖ਼ੁਦਕੁਸ਼ੀ ਬਾਰੇ ਪਤਾ ਲੱਗਿਆ, ਜਿਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਸਰਵਣ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
NEXT STORY