ਲੁਧਿਆਣਾ (ਸਹਿਗਲ) : ਮਹਾਨਗਰ ’ਚ ਸਪੇਨ ਤੋਂ ਪਰਤੇ 24 ਸਾਲਾ ਨੌਜਵਾਨ ’ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਉਕਤ ਨੌਜਵਾਨ ਮਾਛੀਵਾੜਾ ਦਾ ਰਹਿਣ ਵਾਲਾ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਵਿਦੇਸ਼ ਤੋਂ ਪਰਤੇ ਇਸ ਮਰੀਜ਼ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਨੌਜਵਾਨ ਦੇ ਸੈਂਪਲ ਜ਼ਿਨੋਮ ਸੀਕਵੈਂਸਿੰਗ ਲਈ ਭੇਜੇ ਜਾ ਰਹੇ ਹਨ ਤਾਂ ਕਿ ਕੋਰੋਨਾ ਦੇ ਵੈਰੀਐਂਟ ਦਾ ਪਤਾ ਲਗਾਇਆ ਜਾ ਸਕੇ।
ਦੱਸਣਯੋਗ ਹੈ ਕਿ ਦੁਨੀਆਂ ਦੇ ਕਈ ਦੇਸ਼ਾਂ ’ਚ ਕੋਰੋਨਾ ਦੇ ਨਵੇਂ ਵੈਰੀਐਂਟ ਬੀ. ਐੱਫ.-7 ਨੇ ਕਾਫੀ ਕਹਿਰ ਮਚਾ ਰੱਖਿਆ ਹੈ। ਸਿਹਤ ਵਿਭਾਗ ਦੇ ਮੁਤਾਬਕ ਸਾਹਮਣੇ ਆਏ ਮਰੀਜ਼ ਤੋਂ ਬਾਅਦ ਜ਼ਿਲ੍ਹੇ ’ਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 113634 ਹੋ ਗਈ ਹੈ। ਇਨ੍ਹਾਂ ’ਚੋਂ 3018 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਤੋਂ ਇਲਾਵਾ ਬਾਹਰੀ ਜ਼ਿਲ੍ਹਿਆਂ ਅਤੇ ਸੂਬਿਆਂ ਦੇ 15303 ਮਰੀਜ਼ਾਂ ਦੀ ਰਿਪੋਰਟ ਸਥਾਨਕ ਹਸਪਤਾਲਾਂ ਵਿਚ ਪਾਜ਼ੇਟਿਵ ਆਈ। ਇਨ੍ਹਾਂ ’ਚੋਂ 1141 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਘਰ ਦੇ ਬਾਹਰ ਖੇਡ ਰਿਹਾ ਬੱਚਾ ਲਾਪਤਾ, ਅਗਵਾ ਦਾ ਮਾਮਲਾ ਦਰਜ
NEXT STORY