ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ 'ਚ ਇਕ ਨੌਜਵਾਨ ਦਾ ਰੰਜਿਸ਼ ਕਾਰਨ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਲਾਸ਼ ਏਅਰਪੋਰਟ ਥਾਣਾ ਖੇਤਰ 'ਚੋਂ ਬਰਾਮਦ ਕੀਤੀ ਗਈ ਪਰ ਜਦੋਂ ਲਾਸ਼ ਨੂੰ ਹਸਪਤਾਲ 'ਚ ਰਖਵਾਇਆ ਗਿਆ ਤਾਂ ਇੱਥੇ ਉਸ ਨੂੰ ਕੀੜੇ ਪੈ ਗਏ, ਜਿਸ ਤੋਂ ਬਾਅਦ ਭੜਕੇ ਪਰਿਵਾਰਕ ਮੈਂਬਰਾਂ ਨੇ ਧਰਨਾ ਲਾ ਦਿੱਤਾ।

ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਗੁਰਪ੍ਰੀਤ ਦਾ ਆਪਣੇ ਪਿੰਡ ਦੇ ਲੋਕਾਂ ਨਾਲ ਕੁੱਝ ਝਗੜਾ ਚੱਲ ਰਿਹਾ ਸੀ ਅਤੇ ਇਸੇ ਰੰਜਿਸ਼ ਦੇ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ।

ਜਦੋਂ ਗੁਰਪ੍ਰੀਤ ਦੀ ਲਾਸ਼ ਬਰਾਮਦ ਕੀਤੀ ਗਈ ਤਾਂ ਉਸ ਦੀਆਂ ਉਂਗਲਾਂ ਵੱਢੀਆਂ ਹੋਈਆਂ ਸਨ, ਜਿਸ ਤੋਂ ਬਾਅਦ ਲਾਸ਼ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਪਰ ਇੱਥੇ ਡਾਕਟਰਾਂ ਦੀ ਲਾਪਰਵਾਹੀ ਕਾਰਨ ਲਾਸ਼ ਖਰਾਬ ਹੋ ਗਈ, ਜਿਸ ਤੋਂ ਬਾਅਦ ਗੁਸੇ 'ਚ ਆਏ ਪਰਿਵਾਰ ਵਾਲਿਆਂ ਨੇ ਹਸਪਤਾਲ ਖ਼ਿਲਾਫ਼ ਧਰਨਾ ਲਗਾ ਦਿੱਤਾ।

ਫ਼ਿਲਹਾਲ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਬਾਦਲ ਤੇ ਪਟਿਆਲਾ ’ਚ ਪੱਕੇ ਕਿਸਾਨ ਮੋਰਚੇ ਹੁਣ 25 ਤੱਕ ਰਹਿਣਗੇ ਜਾਰੀ
NEXT STORY