ਲੁਧਿਆਣਾ (ਰਾਜ) : ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਦੇ ਖ਼ਾਲੀ ਪਲਾਟ ਅੰਦਰ ਮਲਬੇ 'ਚੋਂ ਇਕ ਨੌਜਵਾਨ ਦੀ ਦੱਬੀ ਹੋਈ ਲਾਸ਼ ਬਰਾਮਦ ਹੋਈ ਹੈ। ਰਾਹਗੀਰਾਂ ਨੇ ਲਾਸ਼ ਦੇਖ ਕੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਥਾਣਾ ਟਿੱਬਾ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਹੈ। ਪੁਲਸ ਨੇ ਆਸ-ਪਾਸ ਚੈੱਕ ਕੀਤਾ ਪਰ ਅਜਿਹਾ ਨਹੀਂ ਲੱਗਿਆ ਕਿ ਮਲਬੇ ਕਿਤਿਓਂ ਡਿਗਿਆ ਹੋਵੇ।
ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)
ਪੁਲਸ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਨੌਜਵਾਨ ਨੂੰ ਮਾਰ ਕੇ ਉਸ ਉੱਪਰ ਮਲਬਾ ਸੁੱਟਿਆ ਗਿਆ ਹੈ। ਫਿਲਹਾਲ ਅਜੇ ਤੱਕ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਮਲਬੇ ਹੇਠੋਂ ਲਾਸ਼ ਨੂੰ ਕੱਢ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ ਅਤੇ ਆਸ-ਪਾਸ ਦੇ ਇਲਾਕੇ ਤੋਂ ਮ੍ਰਿਤਕ ਦੀ ਪਛਾਣ ਕਰਨ 'ਚ ਜੁੱਟ ਗਈ ਹੈ।
ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚਾਚੇ ਘਰ ਚੋਰੀ ਕਰਨ ਦੇ ਮਾਮਲੇ 'ਚ ਸਕੇ ਭਤੀਜੇ ਸਮੇਤ 2 ਕਾਬੂ, ਇਕ ਫ਼ਰਾਰ
NEXT STORY