ਮਾਛੀਵਾੜਾ ਸਾਹਿਬ (ਟੱਕਰ) : ਸਥਾਨਕ ਰੋਪੜ ਰੋਡ ’ਤੇ ਸਥਿਤ ਸ਼ਹਿਰ ਦੀ ਅਬਾਦੀ ਨੇੜ੍ਹੇ ਬੁੱਧਵਾਰ ਨੂੰ ਇੱਕ ਸੁੰਨਸਾਨ ਇਲਾਕੇ 'ਚ ਨੌਜਵਾਨ ਵਰਿੰਦਰ ਕੁਮਾਰ ਉਰਫ਼ ਕਾਲਾ ਦੀ ਲਾਸ਼ ਮਿਲਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਵਰਿੰਦਰ ਕੁਮਾਰ ਉਰਫ਼ ਕਾਲਾ ਬੀਤੀ ਸ਼ਾਮ ਤੋਂ ਹੀ ਘਰੋਂ ਲਾਪਤਾ ਸੀ ਅਤੇ ਅੱਜ ਸਵੇਰੇ ਉਸਦੀ ਲਾਸ਼ ਮਿਲਣ ਕਾਰਨ ਪਰਿਵਾਰਕ ਮੈਂਬਰਾਂ ’ਤੇ ਕਹਿਰ ਟੁੱਟ ਗਿਆ।
ਵਰਿੰਦਰ ਕੁਮਾਰ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ ਆਪਣੀ ਵਿਧਵਾ ਮਾਂ ਦਾ ਸਹਾਰਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐਸ. ਪੀ. ਸਮਰਾਲਾ ਜਸਵਿੰਦਰ ਸਿੰਘ, ਐਸ. ਐਚ. ਓ. ਸੁਖਵੀਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਲਾਸ਼ ਦਾ ਮੁਆਇਨਾ ਕੀਤਾ। ਨੌਜਵਾਨ ਵਰਿੰਦਰ ਦੀ ਲਾਸ਼ ਆਕੜੀ ਪਈ ਸੀ, ਜਿਸ ਦੇ ਚਿਹਰੇ ’ਤੇ ਖੂਨ ਫੈਲਿਆ ਹੋਇਆ ਸੀ। ਜਾਣਕਾਰੀ ਅਨੁਸਾਰ ਵਰਿੰਦਰ ਕੁਮਾਰ ਨਸ਼ੇ ਕਰਨ ਦਾ ਆਦੀ ਵੀ ਸੀ, ਪੁਲਸ ਫਿਲਹਾਲ ਜਾਂਚ ਕਰ ਰਹੀ ਹੈ ਕਿ ਉਸਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਜਾਂ ਉਸ ਦਾ ਕਿਸੇ ਨੇ ਕਤਲ ਕੀਤਾ ਹੈ।
ਫਤਿਹਗੜ੍ਹ ਸਾਹਿਬ 'ਚ ਕੋਰੋਨਾ ਦਾ ਧਮਾਕਾ, 20 ਨਵੇਂ ਕੇਸਾਂ ਦੀ ਪੁਸ਼ਟੀ
NEXT STORY