ਅਬੋਹਰ (ਵੈੱਬ ਡੈਸਕ, ਸੁਖਵਿੰਦਰ) : ਅਬੋਹਰ ਦੇ ਲਾਈਨਪਾਰ ਇਲਾਕੇ 'ਚ ਬਣੇ ਜੇ. ਪੀ. ਪਾਰਕ 'ਚ ਅੱਜ ਸਵੇਰੇ 2 ਨੌਜਵਾਨ ਲਹੂ-ਲੁਹਾਨ ਹਾਲਤ 'ਚ ਪਏ ਹੋਏ ਮਿਲੇ। ਇਨ੍ਹਾਂ 'ਚੋਂ ਇਕ ਦੀ ਮੌਤ ਹੋ ਚੁੱਕੀ ਸੀ, ਜਦੋਂ ਕਿ ਦੂਜੇ ਨੌਜਵਾਨ ਦੇ ਸਾਹ ਚੱਲ ਰਹੇ ਸਨ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ। ਇਸ ਦੀ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਅਬੋਹਰ ਅਤੇ ਥਾਣਿਆਂ ਦੇ ਇੰਚਾਰਜ ਮੌਕੇ 'ਤੇ ਪਹੁੰਚੇ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਮੋਰਚਰੀ 'ਚ ਰਖਵਾ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : PM ਮੋਦੀ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ 'ਚ ਧਮਾਕੇ, ਮਚੀ ਹਫੜਾ-ਦਫੜੀ
ਪਾਰਕ 'ਚ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਸੁਣ ਕੇ ਲੋਕਾਂ 'ਚ ਦਹਿਸ਼ਤ ਫੈਲ ਗਈ। ਜਾਣਕਾਰੀ ਮੁਤਾਬਕ ਪਾਰਕ 'ਚ ਸੈਰ ਕਰਨ ਵਾਲੇ ਲੋਕਾਂ ਨੇ ਅੱਜ ਸਵੇਰੇ ਇਕ ਨੌਜਵਾਨ ਦੀ ਲਾਸ਼ ਲਹੂ-ਲੁਹਾਨ ਹਾਲਤ 'ਚ ਪਈ ਦੇਖੀ ਤਾਂ ਉਹ ਬੁਰੀ ਤਰ੍ਹਾਂ ਸਹਿਮ ਗਏ ਅਤੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਜਦੋਂ ਮੌਕੇ 'ਤੇ ਪੁੱਜੀ ਤਾਂ ਉੱਥੇ ਇਕ ਹੋਰ ਨੌਜਵਾਨ ਲਹੂ-ਲੁਹਾਨ ਹਾਲਤ 'ਚ ਪਿਆ ਸੀ, ਜਿਸ ਦੇ ਸਾਹ ਚੱਲ ਰਹੇ ਸਨ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : Promotion ਨੂੰ ਲੈ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਮਿਲੀ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ
ਬਾਅਦ 'ਚ ਮ੍ਰਿਤਕ ਨੌਜਵਾਨ ਦੀ ਪਛਾਣ ਰਵੀ ਖੰਨਾ (21) ਪੁੱਤਰ ਟੂਨੀਆ ਰਾਮ ਵਾਸੀ ਆਰੀਆ ਨਗਰ ਅਤੇ ਜ਼ਖਮੀ ਨੌਜਵਾਨ ਦੀ ਪਛਾਣ ਵਿਕਰਮ (18) ਪੁੱਤਰ ਸੰਦੀਪ ਵਾਸੀ ਆਰੀਆ ਨਗਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਇਕ ਬੇਟੀ ਵੀ ਹੈ। ਪੁਲਸ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਕਾਰਵਾਈ ਕਰ ਰਹੀ ਹੈ। ਡੀ. ਐੱਸ. ਪੀ. ਸੁਖਵਿੰਦਰ ਸਿੰਘ ਨੇ ਦੱਸਇਆ ਕਿ ਅੱਜ ਸਵੇਰੇ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ 'ਤੇ ਪੁਲਸ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਧੌਣ ਅਤੇ ਸਰੀਰ 'ਤੇ ਕਈ ਤਰ੍ਹਾਂ ਦੇ ਨਿਸ਼ਾਨ ਹਨ। ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ ਵੱਲੋਂ ਰਜਿਸਟਰਾਰ ਦਫ਼ਤਰਾਂ 'ਚ ਅਚਨਚੇਤ ਚੈਕਿੰਗ
NEXT STORY