ਬਲਾਚੌਰ, (ਅਸ਼ਵਨੀ /ਬੈਂਸ /ਬ੍ਰਹਮਪਰੀ)- ਬੀਤੀ ਦੇਰ ਰਾਤ ਗੜ੍ਹਸ਼ੰਕਰ ਰੋਡ 'ਤੇ ਪੈਟਰੋਲ ਪੰਪ ਨੇੜੇ 2 ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਤੇ 2 ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਰੋਹਿਤ ਕੁਮਾਰ ਰਾਣਾ ਪੁੱਤਰ ਬਲਬੀਰ ਕੁਮਾਰ ਵਾਸੀ ਵਾਰਡ ਨੰ. 13 ਬਲਾਚੌਰ ਆਪਣੇ ਇਕ ਦੋਸਤ ਨਾਲ ਦੇਰ ਰਾਤ ਚੁਸ਼ਮਾ ਵਿਖੇ ਮੱਥਾ ਟੇਕਣ ਜਾ ਰਿਹਾ ਸੀ ਕਿ ਜਦੋਂ ਗੜ੍ਹਸ਼ੰਕਰ ਰੋਡ ਪੈਟਰੋਲ ਪੰਪ ਨੇੜੇ ਪੁੱਜੇ ਤਾਂ ਸਾਹਮਣਿਓਂ ਆ ਰਹੇ ਇਕ ਮੋਟਰਸਾਈਕਲ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ 'ਚ ਮੋਟਰਸਾਈਕਲ ਚਲਾ ਰਹੇ ਰੋਹਿਤ ਰਾਣਾ ਦੀ ਸੜਕ 'ਤੇ ਡਿੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ ਤੇ 2 ਹੋਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦੀ ਪਛਾਣ ਜਸਪਾਲ ਸਿੰਘ ਤੇ ਮੁਖਲਿੰਦਰ ਸਿੰਘ ਵਜੋਂ ਹੋਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚੀ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਰੋਹਿਤ ਦੀ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਗਈ।
ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਤੋਂ ਦੇਸ਼ ਦੇ ਲੋਕ ਅਸੰਤੁਸ਼ਟ : ਪਿੰਕੀ
NEXT STORY