ਲੁਧਿਆਣਾ (ਜ.ਬ.) : ਬਸਤੀ ਜੋਧੇਵਾਲ ਦੀ ਕਰਮਸਰ ਕਾਲੋਨੀ ਇਲਾਕੇ 'ਚ ਘਰੇਲੂ ਝਗੜੇ ਦੌਰਾਨ ਇਕ ਨੌਜਵਾਨ ਨੇ ਜ਼ਹਿਰ ਨਿਗਲ ਲਿਆ। ਗੰਭੀਰ ਹਾਲਤ 'ਚ ਰਾਜ ਨੂੰ ਇਲਾਜ ਲਈ ਰਾਮ ਚੈਰੀਟੇਬਲ ਹਸਪਾਤਲ 'ਚ ਦਾਖ਼ਲ ਕਰਵਾਇਆ ਗਿਆ। ਉਸ ਦੀ ਹਾਲਤ ਖਤਰੇ ਤੋਂ ਬਾਹਰ ਪਰ ਚਿੰਤਾਜਨਕ ਦੱਸੀ ਜਾ ਰਹੀ ਹੈ।
ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਰਾਮ ਨੇ ਆਪਣੇ ਸਹੁਰਿਆਂ ਤੋਂ ਕਥਿਤ ਤੌਰ ’ਤੇ ਪਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ ਹੈ। ਉਸ ਦਾ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਇਲਾਕਾ ਪੁਲਸ ਦਾ ਕਹਿਣਾ ਹੈ ਕਿ ਕੇਸ ਦੀ ਛਾਣਬੀਣ ਕੀਤੀ ਜਾ ਰਹੀ ਹੈ।
ਗਲੀ 'ਚੋਂ ਲੰਘ ਰਹੀ ਕੁੜੀ 'ਤੇ ਸੁੱਟਿਆ ਤੇਜ਼ਾਬ, ਖ਼ੁਦ ਨਾਲ ਵੀ ਵਰਤਿਆ ਇਹ ਭਾਣਾ
NEXT STORY