ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਦੇ ਅਧੀਨ ਆਉਂਦੀ ਬਾਜੜਾ ਕਾਲੋਨੀ ’ਚ ਇਕ ਡਾਇੰਗ ਫੈਕਟਰੀ ਦੇ ਕੈਮੀਕਲ ਟੈਂਕ ’ਚ ਡਿੱਗਣ ਕਾਰਨ ਉੱਥੇ ਕੰਮ ਕਰਨ ਵਾਲੇ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਥਾਣਾ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੱਪੜੇ ਦੀ ਫੈਕਟਰੀ ’ਚ ਇਕ ਨੌਜਵਾਨ ਕੈਮੀਕਲ ਦੇ ਟੈਂਕ ਵਿਚ ਡਿੱਗ ਗਿਆ ਹੈ, ਜਿਸ ਤੋਂ ਬਾਅਦ ਪੁਲਸ ਤੁਰੰਤ ਮੌਕੇ ’ਤੇ ਪੁੱਜੀ ਤਾਂ ਦੇਖਿਆ ਕਿ ਟੈਂਕ ਦੇ ਪਾਣੀ ਨੂੰ ਖ਼ਾਲੀ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਹਿਰਾਸਤ 'ਚ 31 ਲੋਕਾਂ ਦੀ ਮੌਤ, ਪਿਛਲੇ 5 ਸਾਲਾਂ ਦੇ ਅੰਕੜੇ ਆਏ ਸਾਹਮਣੇ
ਜਦੋਂ ਤੱਕ ਟੈਂਕ ਖ਼ਾਲੀ ਹੋਇਆ, ਉਦੋਂ ਤੱਕ ਪਾਣੀ ’ਚ ਡਿੱਗੇ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਰਜਿੰਦਰ ਕੁਮਾਰ (26) ਵਜੋਂ ਕੀਤੀ ਗਈ ਹੈ। ਮ੍ਰਿਤਕ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਫੈਕਟਰੀ ’ਚ ਕੰਮ ਕਰ ਰਿਹਾ ਸੀ। ਅੱਜ ਉਸ ਦਾ ਪੈਰ ਅਚਾਨਕ ਤਿਲਕ ਗਿਆ ਅਤੇ ਉਹ 50 ਫੁੱਟ ਡੂੰਘੇ ਕੈਮੀਕਲ ਵਾਲੇ ਟੈਂਕ ’ਚ ਜਾ ਡਿੱਗਾ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਹੁੰਮਸ ਭਰੀ ਗਰਮੀ ਝੱਲ ਰਹੇ ਲੋਕਾਂ ਲਈ ਜ਼ਰੂਰੀ ਖ਼ਬਰ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਨੇ ਮ੍ਰਿਤਕ ਰਜਿੰਦਰ ਕੁਮਰਾ ਦੇ ਚਾਚਾ ਰਾਕੇਸ਼ ਕੁਮਾਰ ਵਲੋਂ ਫੈਕਟਰੀ ਦੇ ਪ੍ਰਬੰਧਕਾਂ ਨਾਲ ਦੇਰ ਰਾਤ ਤੱਕ ਆਪਸੀ ਸਹਿਮਤੀ ਨਾਲ ਰਾਜ਼ੀਨਾਮਾ ਹੋ ਗਿਆ ਹੈ। ਹਾਲ ਦੀ ਘੜੀ ਪੁਲਸ ਨੇ 174 ਦੀ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪ੍ਰਸ਼ਾਸਨ ਨੇ ਲਗਾਈ ਧਾਰਾ 144, 5 ਬੰਦਿਆਂ ਦੇ ਇਕੱਠ 'ਤੇ ਪਾਬੰਦੀ
NEXT STORY