ਚੰਡੀਗੜ੍ਹ (ਸੁਸ਼ੀਲ) : ਬਾਪੂਧਾਮ ਕਾਲੋਨੀ ’ਚ 31 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਘਰ ’ਚ ਮੌਤ ਹੋ ਗਈ। ਪੁਲਸ ਮੌਕੇ ’ਤੇ ਪੁੱਜੀ ਤੇ ਨੌਜਵਾਨ ਨੂੰ ਸੈਕਟਰ-16 ਜਨਰਲ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਬਾਪੂਧਾਮ ਨਿਵਾਸੀ ਮਾਰੀਅੱਪਾ ਵਜੋਂ ਹੋਈ। ਬਾਪੂਧਾਮ ਚੌਂਕੀ ਪੁਲਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਦੀ ਰਿਪੋਰਟ ’ਚ ਪਤਾ ਲੱਗੇਗਾ।
ਸੈਕਟਰ-26 ਥਾਣਾ ਪੁਲਸ ਨੂੰ ਸੋਮਵਾਰ ਰਾਤ ਕਰੀਬ 11 ਵਜੇ ਸੂਚਨਾ ਮਿਲੀ ਕਿ ਬਾਪੂਧਾਮ ਦੇ ਫੇਜ਼-2 ’ਚ ਸ਼ੱਕੀ ਹਾਲਾਤ ’ਚ ਨੌਜਵਾਨ ਬੈੱਡ 'ਤੇ ਪਿਆ ਹੋਇਆ ਹੈ। ਸੂਚਨਾ ਮਿਲਦੇ ਹੀ ਬਾਪੂਧਾਮ ਚੌਂਕੀ ਪੁਲਸ ਮੌਕੇ ’ਤੇ ਪੁੱਜੀ। ਪੁਲਸ ਕਮਰੇ ’ਚ ਬੈੱਡ ’ਤੇ ਪਏ ਨੌਜਵਾਨ ਨੂੰ ਚੁੱਕ ਕੇ ਹਸਪਤਾਲ ਲੈ ਗਈ, ਪਰ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਮਾਰੀਅੱਪਾ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਸੁੱਤਾ ਸੀ। ਪੁਲਸ ਮੌਤ ਦਾ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਕਰ ਰਹੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ
NEXT STORY