ਪੱਟੀ, (ਪਾਠਕ)- ਪਿੰਡ ਸੈਦੋਂ ਵਿਖੇ ਇਕ ਨੌਜਵਾਨ ਨੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਲਈ। ਜਾਣਕਾਰੀ ਦਿੰਦਿਆਂ ਮ੍ਰਿਤਕ ਸੋਹਣ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੋਹਣ ਸਿੰਘ ਨੇ ਆਪਣੀ ਪਤਨੀ ਕੰਵਲਜੀਤ ਕੌਰ ਤੇ ਸਹੁਰੇ ਪਰਿਵਾਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਤਮ-ਹੱਤਿਆ ਕਰ ਲਈ ਹੈ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਤਨੀ ਕੰਵਲਜੀਤ ਕੌਰ ਤੇ ਸੱਸ ਗੁੱਗ ਪਤਨੀ ਕਸ਼ਮੀਰ ਸਿੰਘ ਵਾਸੀ ਨੌਸ਼ਹਿਰਾ ਪੰਨੂੰਆ ਖਿਲਾਫ਼ ਮੁਕਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਗ੍ਰਿਫਤਾਰ
NEXT STORY