ਲੁਧਿਆਣਾ (ਰਿਸ਼ੀ) : ਥਾਣਾ ਮਾਡਲ ਟਾਊਨ ਇਲਾਕੇ ’ਚ ਸਿੱਧਵਾਂ ਨਹਿਰ ’ਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾਇਆ।
ਪੁਲਸ ਨੇ ਦੱਸਿਆ ਕਿ ਦੁਪਹਿਰ ਸਮੇਂ ਰਾਹਗੀਰਾਂ ਨੇ ਨੌਜਵਾਨ ਦੀ ਲਾਸ਼ ਨਹਿਰ ’ਚ ਪਈ ਹੋਣ ਦੀ ਸੂਚਨਾ ਦਿੱਤੀ, ਜਿਸ ’ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ, ਪੁਲਸ ਮੁਤਾਬਕ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ। 72 ਘੰਟਿਆਂ ਲਈ ਪਛਾਣ ਰੱਖਿਆ ਗਿਆ। ਲਾਸ਼ 20 ਤੋਂ 22 ਸਾਲ ਦੇ ਨੌਜਵਾਨ ਦੀ ਲੱਗਦੀ ਹੈ।
ਤਲਵੰਡੀ ਭਾਈ ’ਚ ਵੱਡੀ ਵਾਰਦਾਤ, ਆੜ੍ਹਤੀਏ ਦੀ ਦੁਕਾਨ ’ਤੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ, ਇਕ ਦੀ ਮੌਤ
NEXT STORY