ਮੂਨਕ (ਪ੍ਰਕਾਸ਼) : ਪਿੰਡ ਭੂੰਦੜਭੈਣੀ ਵਿਖੇ ਕਣਕ ਦੀ ਨਾੜ ਨੂੰ ਲੱਗੀ ਅੱਗ ਬੁਝਾਉਣ ਸਮੇਂ ਝੁਲਸੇ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੇ ਪਰਿਵਾਰਾਂ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਲੱਖੀ ਸਿੰਘ ਪਿੰਡ ’ਚ ਹੀ ਇੱਕ ਕਿਸਾਨ ਕੋਲ ਖੇਤੀਬਾੜੀ ਦਾ ਕੰਮ ਕਰਦਾ ਸੀ।
6 ਮਈ ਨੂੰ ਕਣਕ ਦੇ ਨਾੜ ਨੂੰ ਲੱਗੀ ਅੱਗ ਨੂੰ ਬੁਝਾਉਣ ਵੇਲੇ ਉਹ ਅੱਗ ਲਪੇਟ ’ਚ ਆ ਗਿਆ ਅਤੇ 90 ਫ਼ੀਸਦ ਉਸ ਦਾ ਸਰੀਰ ਝੁਲਸ ਗਿਆ। ਉਸ ਨੂੰ ਇਲਾਜ ਲਈ ਪਹਿਲਾਂ ਮੂਨਕ ਹਸਪਤਾਲ, ਫਿਰ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ, ਜਿੱਥੇ ਉਸ ਦੀ ਸਥਿਤ ਦੇਖਦੇ ਹੋਏ ਪੀ. ਜੀ. ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ।
ਉੱਥੇ ਇਲਾਜ ਦੌਰਾਨ ਬੀਤੇ ਦਿਨ ਉਸਦੀ ਮੌਤ ਹੋ ਗਈ ਅਤੇ ਅੱਜ ’ਚ ਪਿੰਡ ’ਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਨੌਜਵਾਨ ਦੀ ਮੌਤ ਕਾਰਨ ਪੂਰੇ ਪਿੰਡ ’ਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਦੀ ਸਰਕਾਰ ਕੋਲ ਮੱਦਦ ਕਰਨ ਦੀ ਗੁਹਾਰ ਲਗਾਈ ਗਈ।
ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ’ਤੇ ਠੱਗੇ ਲੱਖਾਂ, ਪਿਓ-ਪੁੱਤ ਸਣੇ ਚਾਰ ’ਤੇ ਮਾਮਲਾ ਦਰਜ
NEXT STORY