ਬਠਿੰਡਾ (ਜ.ਬ.) : ਬੀਤੇ ਦਿਨੀਂ ਇਕ ਹਾਦਸੇ 'ਚ ਜ਼ਖਮੀ ਹੋਏ ਅਣਪਛਾਤੇ ਨੌਜਵਾਨ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। 3 ਦਿਨ ਪਹਿਲਾਂ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਬਠਿੰਡਾ ਦੀ ਐਂਬੂਲੈਂਸ ਟੀਮ ਵੱਲੋਂ ਸੰਤਪੁਰਾ ਰੋਡ ਟੀ-ਪੁਆਇੰਟ ਨੇੜੇ ਮੇਲਾ ਰਾਮ ਰੋਡ ਤੋਂ ਖੂਨ ਨਾਲ ਲੱਥਪੱਥ ਹਾਲਤ 'ਚ ਇਕ ਨੌਜਵਾਨ ਨੂੰ ਚੁੱਕ ਕੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।
ਜ਼ਖਮੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਅਤੇ ਸੰਸਥਾ ਵੱਲੋਂ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ।
ਹਰਿਆਣਾ 'ਚ NRI ਪਰਿਵਾਰ 'ਤੇ ਹੋਏ ਹਮਲੇ ਨੂੰ ਲੈ ਕੇ ਐਕਸ਼ਨ ਮੋਡ 'ਚ ਪੰਜਾਬ ਸਰਕਾਰ
NEXT STORY