ਮੌੜ ਮੰਡੀ (ਪ੍ਰਵੀਨ) : ਸਥਾਨਕ ਸ਼ਹਿਰ ਅੰਦਰ ਬੀਤੀ ਰਾਤ ਪਿੰਡ ਘੁੰਮਣ ਕਲਾਂ ਦਾ ਇਕ ਨੌਜਵਾਨ ਸੀਵਰੇਜ ਦਾ ਢੱਕਣ ਖੁੱਲ੍ਹਾ ਹੋਣ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਕਾਰਨ ਇਲਾਕਾ ਵਾਸੀਆਂ ’ਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸਿਕੰਦਰ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਘੁੰਮਣ ਕਲਾਂ ਮੌੜ ਮੰਡੀ ਵਿਖੇ ਆਪਣਾ ਬਿਜਨੈੱਸ ਕਰਦਾ ਸੀ। ਉਹ ਬੀਤੀ ਸ਼ਾਮ ਨੂੰ ਕਰੀਬ ਸਾਢੇ ਸੱਤ ਵਜੇ ਆਪਣੇ ਮੋਟਰਸਾਈਕਲ ’ਤੇ ਮੌੜ ਮੰਡੀ ਨੂੰ ਆ ਰਿਹਾ ਸੀ, ਸੀਵਰੇਜ ਦਾ ਢੱਕਣ ਖੁੱਲ੍ਹਾ ਹੋਣ ਕਾਰਨ ਉਸ ਦੇ ਮੋਟਰਸਾਈਕਲ ਦਾ ਐਕਸੀਡੈਂਟ ਹੋ ਗਿਆ। ਇਸ ਉਪਰੰਤ ਉਸ ਨੂੰ ਤੁਰੰਤ ਹੀ ਇਲਾਜ ਲਈ ਸਥਾਨਕ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।
ਇਲਾਜ ਦੌਰਾਨ ਰਾਤ ਸਮੇਂ ਸਿਕੰਦਰ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਏ. ਐੱਸ. ਆਈ. ਨਿਰਮਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਸਿਕੰਦਰ ਸਿੰਘ ਵਾਸੀ ਘੁੰਮਣ ਕਲਾਂ ਦੇ ਭਰਾ ਰਜਿੰਦਰ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਸੀਵਰੇਜ ਦਾ ਢੱਕਣ ਖੁੱਲ੍ਹਾ ਹੋਣ ਕਾਰਨ ਉਸ ਦੇ ਭਰਾ ਦੇ ਮੋਟਰਸਾਈਕਲ ਦਾ ਐਕਸੀਡੈਂਟ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਇਸ ਸਬੰਧੀ ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਨ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਦਾ ਪਿੰਡ ਘੁੰਮਣ ਕਲਾਂ ਵਿਖੇ ਸਸਕਾਰ ਕਰ ਦਿੱਤਾ ਗਿਆ। ਇਲਾਕੇ ਦੇ ਲੋਕਾਂ ਅਤੇ ਵਪਾਰੀਆਂ ਵੱਲੋਂ ਵਿੱਛੜੇ ਸਾਥੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।
ਪੰਜਾਬ 'ਚ ਛਿੰਞ ਮੇਲੇ ਦੌਰਾਨ ਵੱਡਾ ਹਾਦਸਾ, ਉੱਡੇ ਵਾਹਨ ਦੇ ਪਰਖੱਚੇ, ਇਕ ਦੀ ਦਰਦਨਾਕ ਮੌਤ
NEXT STORY